ਅਕਾਲੀ ਦਲ ਦੇ ਸੀਨੀਅਰ ਨੇਤਾ ਪਰਮਬੰਸ ਬੰਟੀ ਰੋਮਾਣਾ ਨੂੰ ਕੀਤਾ ਗ੍ਰਿਫਤਾਰ!

ਸ਼੍ਰੋਮਣੀ ਅਕਾਲੀ ਦਲ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਅਕਾਲੀ ਦਲ ਦੇ ਸੀਨੀਅਰ ਨੇਤਾ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਚੰਡੀਗੜ੍ਹ ਸੈਕਟਰ-4  ਥਾਣੇ ਦੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਹਾਲਾਂਕਿ ਇਸ ਸਬੰਧੀ ਪੁਲਿਸ ਨੇ ਅਧਿਕਾਰਕ ਪੁਸ਼ਟੀ ਨਹੀ ਕੀਤੀ ਹੈ। ਬੰਟੀ ਰੋਮਾਣਾ ਫਰੀਦਕੋਟ ਤੋਂ ਅਕਾਲੀ ਦਲ ਦੇ ਉਮੀਦਵਾਰ ਰਹਿ ਚੁੱਕੇ ਹਨ। 

ਸਾਈਬਰ ਪੁਲਿਸ ਮੋਹਾਲੀ ਵੱਲੋਂ ਇੱਕ ਵੀਡੀਓ ਨੂੰ ਲੈ ਕੇ ਬੰਟੀ ਰੋਮਾਣਾ ਖਿਲਾਫ਼ ਮਾਮਲਾ ਦਰਜ ਕਰਨ ਦੀ ਚਰਚਾ ਚੱਲ ਰਹੀ ਹੈ। ਦੂਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਗ੍ਰਿਫਤਾਰੀ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਹੈ ਕਿ ਮੁੱਖ ਮੰਤਰੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਵਿਰੁੱਧ ਛੇੜੀ ਗਈ ਸਿਆਸੀ ਬਦਲਾਖੋਰੀ ਦੀ ਸਖ਼ਤ ਨਿਖੇਧੀ ਕੀਤੀ ਜਾਂਦੀ ਹੈ। ਪਾਰਟੀ ਦੇ ਜਨਰਲ ਸਕੱਤਰ ਪਰਮਬੰਸ ਸਿੰਘ ਰੋਮਾਣਾ ਨੂੰ ਕਥਿਤ ਦੋਸ਼ਾਂ ਤਹਿਤ ਗ੍ਰਿਫਤਾਰ ਕਰਕੇ ਆਮ ਆਦਮੀ ਪਾਰਟੀ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਅਤੇ ਪੰਜਾਬੀਆਂ ਦੇ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਤੇ ਆਪਣੀਆਂ ਨਾਕਾਮੀਆਂ ਨੂੰ ਛੁਪਾਉਣਾ ਚਾਹੁੰਦੀ ਹੈ। ਅਕਾਲੀ ਦਲ ਅਜਿਹੀ ਕਾਰਵਾਈ ਤੋਂ ਡਰੇਗਾ ਨਹੀਂ।

ਦੱਸ ਦਈਏ ਕਿ ਬੰਟੀ ਰੋਮਾਣਾ ਵੱਲੋ ਇੱਕ ਵੀਡੀਓ ਸ਼ੇਅਰ ਕੀਤੀ ਗਈ ਸੀ ਜਿਸ ਵਿੱਚ ਕੰਵਰ ਗਰੇਵਾਲ ਦੀ ਫੈਬਰੀਕੇਟਿਡ ਅਵਾਜ਼ ਸੁਣਾਈ ਦਿੰਦੀ ਹੈ ਪਰ ਇਸ ਵੀਡੀਓ ਨੂੰ ਲੈ ਕੇ ਕੰਵਰ ਗਰੇਵਾਲ ਦਾ ਕਹਿਣਾ ਹੈ ਕਿ ਇਸ ਉਸਦੀ ਅਵਾਜ਼ ਨਹੀ ਹੈ, ਉਨ੍ਹਾਂ ਦੇ ਗੀਤ ਨਾਲ ਛੇੜਛਾੜ ਕੀਤੀ ਗਈ ਹੈ। ਇਸ ਮਗਰੋਂ ਪੁਲਿਸ ਨੇ ਬੰਟੀ ਰੋਮਾਣਾ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

Tags :