ਅੱਜ ਪਰਣੀਤੀ ਚੋਪੜਾ ਅਤੇ ਰਾਘਵ ਚੱਢਾ ਵਿਆਹ ਦੇ ਬੰਧਨ ਵਿੱਚ ਬੱਝਣਗੇ

ਬਾਲੀਵੁੱਡ ਦੀ ਖੂਬਸੂਰਤ ਅਦਾਕਾਰਾ ਪਰਿਣੀਤੀ ਚੋਪੜਾ ਅਤੇ ‘ਆਪ’ ਨੇਤਾ ਰਾਘਵ ਚੱਢਾ ਅੱਜ 24 ਸਤੰਬਰ ਨੂੰ ਵਿਆਹ ਦੇ ਬੰਧਨ ਵਿੱਚ ਬੰਝਣ ਜਾ ਰਹੇ ਹਨ। ਦੋਵੇਂ ਉਦੈਪੁਰ ‘ਚ ਸ਼ਾਹੀ ਅੰਦਾਜ਼ ‘ਚ ਵਿਆਹ ਕਰ ਰਹੇ ਹਨ।

ਜੋੜੇ ਦੇ ਸੁਪਨਿਆਂ ਦੇ ਵਿਆਹ ਲਈ ਲੀਲਾ ਪੈਲੇਸ ਨੂੰ ਦੁਲਹਨ ਵਾਂਗ ਸਜਾਇਆ ਗਿਆ ਹੈ। ਜਿਸ ਦੀਆਂ ਸਾਰੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਮੁਕੰਮਲ ਕਰ ਲਈਆਂ ਗਈਆਂ ਹਨ। ਹਰ ਪਾਸੇ ਜਸ਼ਨ ਦਾ ਮਾਹੌਲ ਹੈ। ਹੁਣ ਪ੍ਰਸ਼ੰਸਕ ਪਰਿਣੀਤੀ ਅਤੇ ਰਾਘਵ ਨੂੰ ਲਾੜਾ-ਲਾੜੀ ਬਣਨ ਦਾ ਇੰਤਜ਼ਾਰ ਕਰ ਰਹੇ ਹਨ। ਵਿਆਹ ਦੀਆਂ ਰਸਮਾਂ ਉਦੈਪੁਰ ਦੇ ਲੀਲਾ ਪੈਲੇਸ ‘ਚ ਦੁਪਹਿਰ 1 ਵਜੇ ਸ਼ੁਰੂ ਹੋਣਗੀਆਂ। ਇਸ ਵਿਆਹ ‘ਚ 4 ਸੂਬਿਆਂ ਦੇ ਮੁੱਖ ਮੰਤਰੀ ਅਤੇ ਬਾਲੀਵੁੱਡ ਦੇ ਕਈ ਮਸ਼ਹੂਰ ਨੇਤਾ ਸ਼ਾਮਲ ਹੋਣਗੇ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਨੂੰ ਰਾਘਵ ਚੱਢਾ ਅਤੇ ਪਰਿਣੀਤੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਉਦੈਪੁਰ ਪਹੁੰਚੇ। ‘ਆਪ’ ਸਾਂਸਦ ਸੰਜੇ ਸਿੰਘ ਵੀ ਉਦੈਪੁਰ ਪਹੁੰਚ ਚੁੱਕੇ ਹਨ, ਅੱਜ ਇਸ ਵਿਆਹ ‘ਚ ਸ਼ਾਮਲ ਹੋਣ ਲਈ ਕਈ ਹੋਰ ਸੀਨੀਅਰ ਨੇਤਾ ਵੀ ਉਦੈਪੁਰ ਪਹੁੰਚ ਸਕਦੇ ਹਨ।

Tags :