ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕ ਸਭਾ ਚੋਣਾਂ ਲੜਨ ਤੋਂ ਇਨਕਾਰ ਕਰਨ ਤੋਂ ਬਾਅਦ ਉਨ੍ਹਾਂ ਦੀ ਪਤਨੀ ਪਰਨੀਤ ਨੂੰ ਲੈ ਕੇ ਕਿਆਸ ਲਗਾਏ ਜਾ ਰਹੇ ਹਨ ਕਿ ਉਹ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਅੰਸ਼ਾਕਾ ਜਤਾਈ ਜਾ ਰਹੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਪ੍ਰਨੀਤ ਕੌਰ ਪਟਿਆਲਾ ਤੋਂ ਚੋਣ ਲੜ ਸਕਦੇ ਹਨ। 79 ਸਾਲਾ ਪ੍ਰਨੀਤ ਕੌਰ ਪਟਿਆਲਾ ਤੋਂ ਭਾਜਪਾ ਦੀ ਉਮੀਦਵਾਰ ਹੋ ਸਕਦੀ ਹੈ।
ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਹਨ। ਜਦਕਿ ਪ੍ਰਨੀਤ ਕੌਰ 4 ਵਾਰ ਪੰਜਾਬ ਦੇ ਪਟਿਆਲਾ ਤੋਂ ਸੰਸਦ ਮੈਂਬਰ ਰਹਿ ਚੁੱਕੀ ਹੈ।