ਚੰਡੀਗੜ੍ਹ- ਬੀਤੇ ਦਿਨ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਪੰਜਾਬ ਦੌਰੇ ਤੇ ਆਏ ਸਨ। ਇਸ ਦੋਰੇ ਨੂੰ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੂਰੀ ਤਰਾ ਨਾਲ ਫਲਾਪ ਕਰਾਰ ਦੱਸਿਆ।
ਉਹਨਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਸਿਰਫ਼ ਮਿੱਠੇ ਭਾਸ਼ਣਾਂ ਨਾਲ ਪੰਜਾਬ ਦੇ ਉਦਯੋਗਪਤੀਆਂ ਅਤੇ ਸਨਅਤਕਾਰਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਹੈ। ਉਹਨਾਂ ਕਿਹਾ ਕਿ ‘ਆਪ’ ਸਰਕਾਰ ਪੰਜਾਬ ਦੇ ਉਦਯੋਗਪਤੀਆਂ ਅਤੇ ਸਨਅਤਕਾਰਾਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮਸਲਿਆਂ ਨੂੰ ਹੱਲ ਕਰਨ ਵਿੱਚ ਬੁਰੀ ਤਰਾਂ ਅਸਫਲ ਰਹੀ ਹੈ।
