ਸੁਨੀਲ ਜਾਖੜ ਬਣੇ ਪੰਜਾਬ ਭਾਜਪਾ ਦੇ ਨਵੇਂ ਸੂਬਾ ਪ੍ਰਧਾਨ, ਪਾਰਟੀ ਨੇ ਸੌਂਪੀ ਕਮਾਨ

ਚੰਡੀਗੜ੍ਹ: ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਵੱਡਾ ਬਦਲਾਅ ਕੀਤਾ ਹੈ। ਦਰਅਸਲ, ਪਾਰਟੀ ਨੇ ਸਾਬਕਾ ਕਾਂਗਰਸੀ ਆਗੂ ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਹੈ। ਜਾਖੜ ਅਸ਼ਵਨੀ ਸ਼ਰਮਾ ਦੀ ਥਾਂ ਲੈਣਗੇ। ਇਸ ਤੋਂ ਇਲਾਵਾ ਕਈ ਹੋਰ ਰਾਜਾਂ ਵਿੱਚ ਵੀ ਭਾਜਪਾ ਦੇ ਸੂਬਾ ਪ੍ਰਧਾਨ ਬਦਲੇ ਗਏ ਹਨ। ਦੱਸ ਦੇਈਏ ਕਿ ਜਾਖੜ 19 ਮਈ 2022 ਨੂੰ ਭਾਜਪਾ ਵਿੱਚ ਸ਼ਾਮਲ ਹੋਏ ਸਨ। ਉਨ੍ਹਾਂ ਨੂੰ ਰਾਜਨੀਤੀ ਦਾ ਕਾਫੀ ਤਜ਼ਰਬਾ ਹੈ।