ਪਰਵਿੰਦਰ ਝੋਟਾ ਦਾ ਅੱਜ ਹੋ ਸਕਦਾ ਹੈ ਅੰਤਿਮ ਸਸਕਾਰ

ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਮਾਨਸਾ ਤੋਂ ਚੰਡੀਗੜ੍ਹ ਸਥਿਤ PGI ਵਿਖੇ ਪਹੁੰਚਾ ਦਿੱਤੀ ਗਈ ਹੈ। ਇੱਥੇ ਕੁਝ ਸਮੇਂ ਬਾਅਦ ਉਨ੍ਹਾਂ ਦਾ ਪੋਸਟਮਾਰਟਮ ਕੀਤਾ ਜਾ ਸਕਦਾ ਹੈ। ਪੋਸਟਮਾਰਟਮ ਦੀ ਕਾਰਵਾਈ ਮੁਕੰਮਲ ਹੋਣ ਉਪਰੰਤ ਅੱਜ ਹੀ ਉਨ੍ਹਾਂ ਦਾ ਅੰਤਿਮ ਸਸਕਾਰ ਕੀਤੇ ਜਾਣ ਦੀ ਸੰਭਾਵਨਾ ਹੈ।