ਮਾਨਸਾ ਜੇਲ੍ਹ ਵਿੱਚ ਬੰਦ ਪਾਸਟਰ ਬਾਜਿੰਦਰ ਸਿੰਘ ਦੀ ਸਿਹਤ ਅਚਾਨਕ ਵਿਗੜਨ ਦੀ ਖ਼ਬਰ ਸਾਹਮਣੇ ਆਈ ਹੈ। ਬਲਾਤਕਾਰ ਮਾਮਲੇ ਚ’ ਉਮਰ ਕੈਦ ਦੀ ਸਜ਼ਾ ਕੱਟ ਰਹੇ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਸ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
ਜਾਣਕਾਰੀ ਮੁਤਾਬਕ ਬਾਜਿੰਦਰ ਸਿੰਘ ਨੂੰ ਛਾਤੀ ਵਿੱਚ ਦਰਦ ਮਹਿਸੂਸ ਹੋਣ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵੱਲੋਂ ਹਸਪਤਾਲ ਲਿਆਂਦਾ ਗਿਆ। ਹਸਪਤਾਲ ਪਹੁੰਚਣ ਸਮੇਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਸਨ।
ਉੱਥੇ ਹੀ ਸਿਵਲ ਹਸਪਤਾਲ ਦੇ SMO ਨੇ ਦੱਸਿਆ ਕਿ ਫਿਲਹਾਲ ਕੋਈ ਜ਼ਿਆਦਾ ਗੰਭੀਰ ਸਮੱਸਿਆ ਨਹੀਂ ਹੈ। ਡਾਕਟਰਾਂ ਵੱਲੋਂ ਉਸ ਦੀ ਸਿਹਤ ਦੀ ਜਾਂਚ ਕੀਤੀ ਗਈ, ਡਾਕਟਰਾਂ ਵਲੋਂ FIRST AID ਦੇਕੇ ਵਾਪਸ ਪਾਸਟਰ ਬਾਜਿੰਦਰ ਨੂੰ ਜੇਲ ਭੇਜ ਦਿੱਤਾ ਆ
