ਆਮ ਆਦਮੀ ਪਾਰਟੀ ਦੋਵਾਂ ਵਿਧਾਇਕਾਂ ਦੀ ਮੈਂਬਰਸ਼ਿਪ ਰੱਦ ਕਰਵਾਉਣ ਲਈ ਵਿਧਾਨ ਸਭਾ ਸਪੀਕਰ ਕੋਲ ਉਠਾਏਗੀ ਮਾਮਲਾ, ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਤਹਿਤ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ ਮੁਅੱਤਲ
ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਆਮ ਆਦਮੀ ਪਾਰਟੀ ਵੱਲੋਂ ਆਪਣੇ ਦੋ ਵਿਧਾਇਕਾਂ ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕਰਵਾਉਣ ਲਈ ਕਦਮ ਚੁੱਕਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਸੂਤਰਾਂ ਅਨੁਸਾਰ, ਪਾਰਟੀ ਵੱਲੋਂ ਇਸ ਸਬੰਧੀ ਵਿਧਾਨ ਸਭਾ ਦੇ ਸਪੀਕਰ ਕੋਲ ਪਹੁੰਚ ਕਰਕੇ ਦੋਵਾਂ ਵਿਧਾਇਕਾਂ ਦੀ ਮੈਂਬਰਸ਼ਿਪ ਖ਼ਤਮ ਕਰਨ ਦੀ ਮੰਗ ਕੀਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਕਾਰਨ ਆਮ ਆਦਮੀ ਪਾਰਟੀ ਪਹਿਲਾਂ ਹੀ ਦੋਵਾਂ ਆਗੂਆਂ ਨੂੰ ਮੁਅੱਤਲ ਕਰ ਚੁੱਕੀ ਹੈ।
ਇਸ ਕਾਰਵਾਈ ਤੋਂ ਬਾਅਦ ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਨੇ ਵੀ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਹੁਣ ਸਾਰਿਆਂ ਦੀਆਂ ਨਜ਼ਰਾਂ ਇਸ ਗੱਲ ‘ਤੇ ਟਿਕੀਆਂ ਹੋਈਆਂ ਹਨ ਕਿ ਵਿਧਾਨ ਸਭਾ ਸਪੀਕਰ ਵੱਲੋਂ ਇਸ ਮਾਮਲੇ ਵਿੱਚ ਕੀ ਫ਼ੈਸਲਾ ਲਿਆ ਜਾਂਦਾ ਹੈ ਅਤੇ ਦੋਵਾਂ ਵਿਧਾਇਕਾਂ ਦੀ ਮੈਂਬਰਸ਼ਿਪ ਨੂੰ ਲੈ ਕੇ ਅਗਲਾ ਕਦਮ ਕੀ ਹੋਵੇਗਾ
