ਪਟਿਆਲਾ: ਪੰਜਾਬ ਪੁਲਿਸ ਵੱਲੋਂ ਨਸ਼ਿਆਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਪਟਿਆਲਾ ਵਿੱਚ CASO (Cordon and Search Operation) ਕੀਤਾ ਗਿਆ। ਇਸ ਦੌਰਾਨ ਪੁਲਿਸ ਦੀਆਂ ਟੀਮਾਂ ਵੱਲੋਂ ਵੱਖ-ਵੱਖ ਇਲਾਕਿਆਂ ਵਿੱਚ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ।
CASO ਆਪਰੇਸ਼ਨ ਦੀ ਅਗਵਾਈ DIG ਪਟਿਆਲਾ ਰੇਂਜ ਕੁਲਦੀਪ ਸਿੰਘ ਚਾਹਲ ਅਤੇ SSP ਪਟਿਆਲਾ ਵੱਲੋਂ ਕੀਤੀ ਗਈ। ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪੁਲਿਸ ਟੀਮਾਂ ਨੇ ਸ਼ੱਕੀ ਥਾਵਾਂ ਅਤੇ ਘਰਾਂ ਦੀ ਜਾਂਚ ਕੀਤੀ ਅਤੇ ਇਲਾਕੇ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਰੱਖੇ ਗਏ।
ਆਪਰੇਸ਼ਨ ਦੌਰਾਨ ਪੁਲਿਸ ਵੱਲੋਂ ਆਉਣ-ਜਾਣ ਵਾਲੇ ਲੋਕਾਂ ਦੀ ਵੀ ਜਾਂਚ ਕੀਤੀ ਗਈ। ਇਸ ਕਾਰਵਾਈ ਦਾ ਮੁੱਖ ਮਕਸਦ ਨਸ਼ਾ ਤਸਕਰੀ, ਗੈਰ-ਕਾਨੂੰਨੀ ਹਥਿਆਰਾਂ ਅਤੇ ਹੋਰ ਅਪਰਾਧਿਕ ਗਤੀਵਿਧੀਆਂ ‘ਤੇ ਨਕੇਲ ਕੱਸਣਾ ਹੈ
