ਪਟਿਆਲਾ ਦੀ ਧਰਤੀ ‘ਤੇ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਲ” ਸਮਾਗਮ ‘ਚ ਪਹੁੰਚੇ CM ਭਗਵੰਤ ਮਾਨ

ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਟਿਆਲਾ ਵਿਖੇ ਆਯੋਜਿਤ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਲ” ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਭਗਵਾਨ ਸ਼ਿਵ ਜੀ ਦੀ ਭਗਤੀ ਵਿੱਚ ਲੀਨ ਸੰਗਤ ਨਾਲ ਆਪਣੀ ਖੁਸ਼ੀ ਸਾਂਝੀ ਕੀਤੀ ਅਤੇ ਕਿਹਾ ਕਿ ਅਜਿਹੇ ਆਧਿਆਤਮਿਕ ਸਮਾਗਮ ਮਨ ਨੂੰ ਸ਼ਾਂਤੀ ਅਤੇ ਸਕਾਰਾਤਮਕ ਊਰਜਾ ਪ੍ਰਦਾਨ ਕਰਦੇ ਹਨ।

CM ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਲਿਖਿਆ ਕਿ ਪਟਿਆਲਾ ਦੀ ਪਾਵਨ ਧਰਤੀ ‘ਤੇ ਇਸ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੁਭਾਗ ਪ੍ਰਾਪਤ ਹੋਇਆ। ਉਨ੍ਹਾਂ ਕਿਹਾ ਕਿ ਭਗਵਾਨ ਸ਼ਿਵ ਜੀ ਦੀ ਭਗਤੀ ਵਿੱਚ ਡੁੱਬੀ ਸੰਗਤ ਦਾ ਪਿਆਰ ਅਤੇ ਉਤਸ਼ਾਹ ਮਨ ਨੂੰ ਅਧਿਆਤਮਿਕ ਸ਼ਾਂਤੀ ਨਾਲ ਭਰ ਗਿਆ।

ਮੁੱਖ ਮੰਤਰੀ ਨੇ ਪੰਜਾਬ ਦੀ ਸੱਭਿਆਚਾਰਕ ਅਤੇ ਧਾਰਮਿਕ ਵਿਰਾਸਤ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਦੀ ਧਰਤੀ ਗੁਰੂਆਂ, ਪੀਰਾਂ ਅਤੇ ਸੰਤਾਂ ਦੀ ਧਰਤੀ ਹੈ, ਜਿੱਥੇ ਹਮੇਸ਼ਾ ਪਿਆਰ, ਭਾਈਚਾਰੇ ਅਤੇ ਏਕਤਾ ਦਾ ਸੰਦੇਸ਼ ਦਿੱਤਾ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਸਭ ਤੋਂ ਵੱਡੀ ਤਾਕਤ ਇੱਥੋਂ ਦੀ ਸਾਂਝੀਵਾਲਤਾ ਹੈ ਅਤੇ ਸਾਰੇ ਲੋਕਾਂ ਨੂੰ ਮਿਲ ਕੇ ਸੂਬੇ ਨੂੰ ਹੋਰ ਖੁਸ਼ਹਾਲ ਅਤੇ “ਰੰਗਲਾ ਪੰਜਾਬ” ਬਣਾਉਣ ਲਈ ਯਤਨ ਕਰਨੇ ਚਾਹੀਦੇ ਹਨ।

“ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਵਰਗੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਪੰਜਾਬ ਵਿੱਚ ਭਾਈਚਾਰਕ ਸਾਂਝ ਅਤੇ ਆਧਿਆਤਮਿਕ ਮਾਹੌਲ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕਰਵਾਏ ਜਾ ਰਹੇ ਹਨ