ਗੁਰੂਦੁਆਰਾ ਸਾਹਿਬ ‘ਚ ਮਹਿਲਾ ਦਾ ਗੋਲੀਆਂ ਮਾਰ ਕੇ ਕੀਤਾ ਕਤਲ, ਸਰੋਵਰ ਕੋਲ ਸ਼ਰਾਬ ਪੀਣ ਦਾ ਲੱਗਿਆ ਦੋਸ਼

ਪਟਿਆਲਾ ਤੋਂ ਇਸ ਵੇਲੇ ਦੀ ਵੱਡੀ ਖਬਰ ਆ ਰਹੀ ਆ ਕਿ ਬੀਤੀਰਾਤ ਕਰੀਬ 10 ਵਜੇ ਗੁਰਦੁਆਰਾ ਸਾਹਿਬ ‘ਚ ਮਰਿਆਦਾ ਤੋੜਨ ‘ਤੇ ਇੱਕ ਮਹਿਲਾ ਦੀ ਗੋਲੀ ਮਾਰ ਕੇ ਕੀਤਾ ਕਤਲ। ਦੱਸਦੀਏ ਇਹ ਘਟਨਾ ਗੁਰਦੁਆਰਾ ਸ਼੍ਰੀ ਦੁਖ ਨਿਵਾਰਨ ਸਾਹਿਬ ਦੀ ਹੈ, ਜਿੱਥੇ 33 ਸਾਲਾ ਪਰਮਿੰਦਰ ਕੌਰ ਗੁਰਦੁਆਰਾ ਸਾਹਿਬ ਦੇ ਅੰਦਰ ਸਰੋਵਰ ਦੇ ਕਿਨਾਰੇ ਸ਼ਰਾਬ ਪੀ ਰਹੀ ਸੀ। ਮੌਕੇ ਤੇ’ ਚਸ਼ਮਦੀਦਾਂ ਅਨੁਸਾਰ ਗੁਰਦੁਆਰੇ ਦੇ ਸੇਵਾਦਾਰ ਨੇ ਲੜਕੀ ਨੂੰ ਮਨ੍ਹਾ ਕੀਤਾ ਤਾਂ ਉਸ ਨੇ ਬੋਤਲ ਤੋੜ ਦਿੱਤੀ ਅਤੇ ਸੇਵਾਦਾਰ ਦੀ ਬਾਂਹ ‘ਤੇ ਵਾਰ ਕਰ ਦਿੱਤਾ ਤਾਂ ਇਸ ਦੌਰਾਨ ਲੋਕਾਂ ਦੀ ਭੀੜ ਇਕੱਠੀ ਹੋ ਗਈ ਤੇ ਉਸਤੋਂ ਬਾਅਦ ਮਹਿਲਾ ਨੂੰ ਗੁਰਦੁਆਰਾ ਪ੍ਰਬੰਧਕ ਦੇ ਕਮਰੇ ਵਿੱਚ ਲਿਜਾਇਆ ਗਿਆ, ਜਿੱਥੇ ਖੜ੍ਹੇ ਇੱਕ ਵਿਅਕਤੀ ਨੇ ਪਿਸਤੌਲ ਕੱਢ ਕੇ ਉਸ ‘ਤੇ ਚਾਰ ਗੋਲੀਆਂ ਚਲਾ ਦਿੱਤੀਆਂ, ਜਿੱਥੇ ਉਸਦੀ ਮੌਤ ਹੋਗੀ ਆ, ਤੇ ਹੁਣ ਗੋਲੀਆਂ ਚਲਾਉਣ ਵਾਲੇ ਵਿਅਕਤੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ

Tags :