ਪਟਿਆਲਾ ‘ਚ ਵੱਡੀ ਵਾਰਦਾਤ, ਦਿਨ ਦਿਹਾੜੇ ਠੇਕੇਦਾਰ ਦਾ ਗੋਲੀਆਂ ਮਾਰ ਕੀਤਾ ਕਤਲ

ਇਸ ਵੇਲੇ ਦੀ ਪਟਿਆਲਾ ਤੋਂ ਵੱਡੀ ਖਬਰ ਆ ਰਹੀ ਜਿਥੇ ਇੱਕ ਕੰਪਨੀ ਚਲਾ ਰਹੇ ਦਰਸ਼ਨ ਸਿੰਗਲਾ ਦਾ ਦਿਨ-ਦਿਹਾੜੇ ਇੱਕ ਵਿਅਕਤੀ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਦਰਸ਼ਨ ਸਿੰਗਲਾ, ਸੁਨਾਮ ਜ਼ਿਲ੍ਹਾ ਸੰਗਰੂਰ ਦਾ ਰਹਿਣ ਵਾਲਾ ਸੀ ਜੋ ਕਿ ਰੋਜ਼ਗਾਰ ਮੁਹੱਈਆ ਕਰਵਾਉਣ ਵਾਲੀ ਕੰਪਨੀ ਚਲਾ ਰਿਹਾ ਸੀ। ਹਰ ਰੋਜ਼ ਦੀ ਤਰ੍ਹਾਂ ਜਿਵੇਂ ਹੀ ਉਹ ਆਪਣੇ ਮੁੰਡੇ ਨਾਲ ਦਫ਼ਤਰ ਕੋਲ ਪਹੁੰਚਿਆ ਤਾਂ ਪਹਿਲਾਂ ਤੋਂ ਹੀ ਉਸ ਦੀ ਉਡੀਕ ਕਰ ਰਹੇ ਇਕ ਵਿਅਕਤੀ ਨੇ ਉਸ ‘ਤੇ ਕਈ ਗੋਲੀਆਂ ਚਲਾ ਦਿੱਤੀਆਂ ਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ