ਕੈਨੇਡਾ ਦੇ ਬਰੈਂਪਟਨ ‘ਚ 21 ਸਾਲਾ ਪੰਜਾਬੀ ਕੁੜੀ ਪਵਨਪ੍ਰੀਤ ਕੌਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪੀਲ ਰੀਜਨਲ ਪੁਲਿਸ ਨੇ ਦੱਸਿਆ ਕਿ ਇਹ ਘਟਨਾ ਰਾਤ 10.40 ਵਜੇ ਦੇ ਕਰੀਬ ਕ੍ਰੈਡਿਟਵਿਊ ਰੋਡ ਅਤੇ ਬ੍ਰਿਟਾਨੀਆ ਰੋਡ ਵੈਸਟ ਵਿਖੇ ਇੱਕ ਪੈਟਰੋ-ਕੈਨੇਡਾ ਵਿਖੇ ਵਾਪਰੀ। ਪੁਲਿਸ ਨੇ ਕਿਹਾ ਕਿ ਇੱਕ ਗੈਸ ਸਟੇਸ਼ਨ ਕਰਮਚਾਰੀ, ਜਿਸਦੀ ਬਾਅਦ ਵਿੱਚ ਪਵਨਪ੍ਰੀਤ ਕੌਰ ਵਜੋਂ ਪਛਾਣ ਕੀਤੀ ਗਈ, ਅਣਪਛਾਤਿਆਂ ਵੱਲੋਂ ਗੋਲੀਆਂ ਨਾਲ ਕਤਲ ਕਰ ਦਿੱਤਾ ਅਤੇ ਡਾਕਟਰੀ ਸਹਾਇਤਾ ਦੇ ਬਾਵਜੂਦ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ