ਲਵਲੀ ਯੂਨੀਵਰਸਿਟੀ ਦੇ ਬਾਹਰ ਖੜ੍ਹੇ ਨੌਜ਼ਵਾਨਾਂ ਤੇ ਹਮਲਾਵਰਾਂ ਨੇ ਕੀਤਾ ਹਮਲਾ, ਇੱਕ ਦੀ ਮੌਤ

ਫਗਵਾੜਾ ‘ਚ ਦੇਰ ਰਾਤ ਕਰੀਬ 15 ਹਥਿਆਰਬੰਦ ਹਮਲਾਵਰਾਂ ਨੇ ਫਗਵਾੜਾ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ‘ਚ ਲੋਹਗੇਟ ‘ਤੇ ਖੜ੍ਹੇ ਨੌਜਵਾਨਾਂ ‘ਤੇ ਹਮਲਾ ਕਰ ਉਹਨਾਂ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ। ਇਸ ਦੋਰਾਨ ਹਮਲਾਵਰਾਂ ਵੱਲੋ ਫਾਇਰਿੰਗ ਵੀ ਕੀਤੀ ਗਈ। ਹਮਲੇ ਵਿੱਚ ਇੱਕ ਨੌਜਵਾਨ ਜਿਸਦੀ ਪਹਿਚਾਣ ਹਰਪ੍ਰੀਤ ਸਿੰਘ ਵਾਸੀ ਸੰਗਰੂਰ ਵਜੋਂ ਹੋਈ ਹੈ, ਦੀ ਮੌਤ ਹੋ ਗਈ ਹੈ। ਜਦੋਂਕਿ ਹਮਲੇ ਵਿੱਚ ਦੋ ਨੌਜਵਾਨ ਜ਼ਖ਼ਮੀ ਹੋ ਗਏ ਹਨ।

ਜਾਣਕਾਰੀ ਦਿੰਦਿਆ ਹਮਲੇ ਵਿੱਚ ਜ਼ਖ਼ਮੀ ਹੋਏ ਅਰਜਨ ਰਾਣਾ ਨੇ ਦੱਸਿਆ ਕਿ ਉਹ ਅਤੇ ਉਸ ਦਾ ਭਰਾ ਹਰਪ੍ਰੀਤ ਨੂੰ ਛੱਡਣ ਲਈ ਦੂਜੇ ਹੋਸਟਲ ਵਿੱਚ ਜਾ ਰਹੇ ਸਨ। ਉਹ ਲੋਹਗੇਟ ਕੋਲ ਖੜ੍ਹਾ ਸੀ। ਇਸ ਦੌਰਾਨ 15 ਦੇ ਕਰੀਬ ਨੌਜਵਾਨ ਬਾਈਕ ‘ਤੇ ਸਵਾਰ ਹੋ ਕੇ ਆਏ। ਸਾਰਿਆਂ ਦੇ ਹੱਥਾਂ ਵਿੱਚ ਤੇਜ਼ਧਾਰ ਹਥਿਆਰ ਸਨ। ਕਈਆਂ ਕੋਲ ਪਿਸਤੌਲ ਸਨ। ਉਨ੍ਹਾਂ ਨੇ ਆਉਂਦੇ ਹੀ ਉਸ ‘ਤੇ ਹਮਲਾ ਕਰ ਦਿੱਤਾ। ਪੁਲਿਸ ਵੱਲੋ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Tags :