ਉੱਤਰਾਖੰਡ: ਸ਼੍ਰੀ ਬਦਰੀਨਾਥ-ਕੇਦਾਰਨਾਥ ਮੰਦਿਰ ਕਮੇਟੀ ਨੇ ਸੋਮਵਾਰ ਨੂੰ ਕੇਦਾਰਨਾਥ ਮੰਦਰ ਦੇ ਅੰਦਰ ਫੋਟੋਗ੍ਰਾਫੀ ਅਤੇ ਵੀਡੀਓਗ੍ਰਾਫੀ ‘ਤੇ ਪਾਬੰਦੀ ਲਗਾ ਦਿੱਤੀ ਹੈ। ਮੰਦਰ ਕਮੇਟੀ ਨੇ ਪੂਰੇ ਕੇਦਾਰਨਾਥ ਮੰਦਿਰ ਕੰਪਲੈਕਸ ‘ਚ ਚੇਤਾਵਨੀ ਚਿੰਨ੍ਹ ਵੀ ਲਗਾ ਦਿੱਤੇ ਹਨ। ਜੇਕਰ ਕੋਈ ਸ਼ਰਧਾਲੂ ਫੋਟੋਆਂ ਜਾਂ ਰਿਕਾਰਡਿੰਗ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਮੰਦਰ ਪਰਿਸਰ ‘ਚ ਕਈ ਥਾਵਾਂ ‘ਤੇ ਬੋਰਡ ਲਗਾਏ ਗਏ ਹਨ, ਜਿਨ੍ਹਾਂ ‘ਤੇ ਲਿਖਿਆ ਹੈ, ‘ਮੋਬਾਈਲ ਫੋਨ ਲੈ ਕੇ ਮੰਦਰ ਪਰਿਸਰ ‘ਚ ਨਾ ਵੜੋ; ਮੰਦਰ ਦੇ ਅੰਦਰ ਕਿਸੇ ਵੀ ਤਰ੍ਹਾਂ ਦੀ ਫੋਟੋਗ੍ਰਾਫੀ ਅਤੇ ਵੀਡੀਓਗ੍ਰਾਫੀ ਦੀ ਸਖਤ ਮਨਾਹੀ ਹੈ ਅਤੇ ਤੁਸੀਂ ਸੀਸੀਟੀਵੀ ਕੈਮਰਿਆਂ ਦੀ ਨਿਗਰਾਨੀ ਹੇਠ ਹੋ। ਸ਼੍ਰੀ ਬਦਰੀਨਾਥ ਕੇਦਾਰਨਾਥ ਮੰਦਰ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਕੇਦਾਰਨਾਥ ਧਾਮ ਆਉਣ ਵਾਲੇ ਸ਼ਰਧਾਲੂਆਂ ਨੂੰ ਚੰਗੇ ਕੱਪੜੇ ਪਹਿਨਣ ਦੀ ਵੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਦਿਸ਼ਾ ਨਿਰਦੇਸ਼ ਹਾਲ ਹੀ ਵਿੱਚ ਸਾਹਮਣੇ ਆਇਆਂ ਕੁਝ ਅਸ਼ਲੀਲ ਹਰਕਤਾਂ ਦੇ ਕਾਰਨ ਜਾਰੀ ਕੀਤੇ ਗਏ ਹਨ।
