ਜਲੰਧਰ ਕੈਂਟ ਰੇਲਵੇ ਸਟੇਸ਼ਨ ਪਹੁੰਚੇ PM ਮੋਦੀ

ਜਲੰਧਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜਲੰਧਰ ਕੈਂਟ ਰੇਲਵੇ ਸਟੇਸ਼ਨ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰੇ ਦੌਰਾਨ ਪ੍ਰਧਾਨ ਮੰਤਰੀ ਨੇ ਇੱਕ ਵੱਡਾ ਤੋਹਫਾ ਦਿੰਦਿਆਂ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ ਕੀਤਾ ਤੇ ਵਾਰਾਣਸੀ ਲਈ ਇੱਕ ਨਵੀਂ ਟਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਪਹਿਲੀ ਤਸਵੀਰ: ਜਲੰਧਰ ਕੈਂਟ ਸਟੇਸ਼ਨ ‘ਤੇ PM ਮੋਦੀ ਦੀ ਆਮਦ
ਪ੍ਰਧਾਨ ਮੰਤਰੀ ਦੇ ਰੇਲਵੇ ਸਟੇਸ਼ਨ ਪਹੁੰਚਣ ਦੀਆਂ ਪਹਿਲੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ ਵਿੱਚ ਉਹ ਸਟੇਸ਼ਨ ‘ਤੇ ਮੌਜੂਦ ਅਧਿਕਾਰੀਆਂ ਅਤੇ ਸਥਾਨਕ ਆਗੂਆਂ ਨਾਲ ਗੱਲਬਾਤ ਕਰਦੇ ਨਜ਼ਰ ਆ ਰਹੇ ਹਨ। ਸਟੇਸ਼ਨ ‘ਤੇ ਪ੍ਰਧਾਨ ਮੰਤਰੀ ਦੇ ਸਵਾਗਤ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ।

ਯਾਤਰੀਆਂ ਲਈ ਵੱਡੀ ਸਹੂਲਤ
ਜਲੰਧਰ ਅਤੇ ਵਾਰਾਣਸੀ ਵਿਚਕਾਰ ਚੱਲਣ ਵਾਲੀ ਇਹ ਨਵੀਂ ਟਰੇਨ ਉੱਤਰੀ ਭਾਰਤ ਦੇ ਸ਼ਰਧਾਲੂਆਂ ਅਤੇ ਯਾਤਰੀਆਂ ਲਈ ਇੱਕ ਵੱਡੀ ਸੌਗਾਤ ਹੈ। ਇਸ ਟਰੇਨ ਦੇ ਚੱਲਣ ਨਾਲ ਪੰਜਾਬ ਤੋਂ ਵਾਰਾਣਸੀ ਤੱਕ ਦਾ ਸਫ਼ਰ ਹੋਰ ਵੀ ਸੁਖਾਲਾ ਅਤੇ ਤੇਜ਼ ਹੋ ਜਾਵੇਗਾ।

“ਇਹ ਟਰੇਨ ਪੰਜਾਬ ਅਤੇ ਉੱਤਰ ਪ੍ਰਦੇਸ਼ ਦੇ ਸੱਭਿਆਚਾਰਕ ਅਤੇ ਧਾਰਮਿਕ ਸਬੰਧਾਂ ਨੂੰ ਹੋਰ ਮਜ਼ਬੂਤ ਕਰੇਗੀ। ਮੈਂ ਇਸ ਸੇਵਾ ਦੀ ਸ਼ੁਰੂਆਤ ਲਈ ਸਮੂਹ ਖੇਤਰ ਵਾਸੀਆਂ ਨੂੰ ਵਧਾਈ ਦਿੰਦਾ ਹਾਂ।” — ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਸਟੇਸ਼ਨ ‘ਤੇ ਦੇਖਣ ਨੂੰ ਮਿਲਿਆ ਉਤਸ਼ਾਹ
ਟਰੇਨ ਨੂੰ ਰਵਾਨਾ ਕਰਨ ਮੌਕੇ ਰੇਲਵੇ ਸਟੇਸ਼ਨ ‘ਤੇ ਭਾਰੀ ਗਿਣਤੀ ਵਿੱਚ ਲੋਕ ਮੌਜੂਦ ਸਨ। ਪ੍ਰਧਾਨ ਮੰਤਰੀ ਵੱਲੋਂ ਦਿਖਾਈ ਗਈ ਹਰੀ ਝੰਡੀ ਤੋਂ ਬਾਅਦ ਜਦੋਂ ਟਰੇਨ ਰਵਾਨਾ ਹੋਈ ਤਾਂ ਲੋਕਾਂ ਨੇ ਖੁਸ਼ੀ ਦਾ ਇਜ਼ਹਾਰ ਕੀਤਾ