ਜਲੰਧਰ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ ਵਿਸ਼ੇਸ਼ ਦੌਰੇ ਤਹਿਤ ਆਦਮਪੁਰ ਹਵਾਈ ਅੱਡੇ ‘ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਇਲਾਕੇ ਦੀ ਸੰਗਤ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਆਦਮਪੁਰ ਏਅਰਪੋਰਟ ਦਾ ਨਾਮ ਸ਼੍ਰੀ ਗੁਰੂ ਰਵਿਦਾਸ ਜੀ ਇੰਟਰਨੈਸ਼ਨਲ ਏਅਰਪੋਰਟ ਰੱਖਣ ਦਾ ਰਸਮੀ ਐਲਾਨ ਕੀਤਾ
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣਗੇ: ਏਅਰਪੋਰਟ ਤੋਂ ਬਾਅਦ ਪ੍ਰਧਾਨ ਮੰਤਰੀ ਸਿੱਧਾ ਡੇਰਾ ਸੱਚਖੰਡ ਬੱਲਾਂ ਲਈ ਰਵਾਨਾ ਹੋਣਗੇ। ਉੱਥੇ ਉਹ ਡੇਰੇ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਨਾਲ ਮੁਲਾਕਾਤ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਇਸ ਮੁਲਾਕਾਤ ਦੌਰਾਨ ਉਹ ਡੇਰੇ ਵਿਖੇ ਨਤਮਸਤਕ ਹੋਣਗੇ ਅਤੇ ਮੌਜੂਦਾ ਧਾਰਮਿਕ ਤੇ ਸਮਾਜਿਕ ਮੁੱਦਿਆਂ ‘ਤੇ ਚਰਚਾ ਕਰ ਸਕਦੇ ਹਨ
