ਦਿਵਾਲੀ ਤੋਂ ਪਹਿਲਾਂ PM Modi ਦਾ ਨੌਜਵਾਨਾਂ ਨੂੰ ਗਿਫਟ, ਦੇ ਦਿੱਤੀ ਵੱਡੀ ਸੌਗਾਤ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿਵਾਲੀ ਤੋਂ ਪਹਿਲਾਂ ਨੌਜਵਾਨਾਂ ਨੂੰ ਵੱਡੀ ਸੌਗਾਤ ਦਿੰਦੀਆ ਹੋਇਆ ‘ਰੋਜ਼ਗਾਰ ਮੇਲੇ’ ਦਾ ਆਗਾਜ ਕੀਤਾ ਹੈ। ਜਿਸਦਾ ਪੀਐਮ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਇਸ ਮੇਲੇ ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਮੰਤਰੀਆਂ ਅਤੇ ਅਧਿਕਾਰੀਆਂ ਨੇ 75000 ਨੌਜਵਾਨ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਨਾਲ ਹੀ ਅਗਲੇ 18 ਮਹੀਨਿਆਂ ਵਿੱਚ ਸਾਰੀਆਂ ਖਾਲੀ ਅਸਾਮੀਆਂ ਨੂੰ ਭਰਨ ਦੇ ਹੁਕਮ ਜਾਰੀ ਕੀਤੇ ਹਨ।

ਦੱਸ ਦਈਏ ਕਿ ਪੀਐਮ ਮੋਦੀ ਨੇ ਜੂਨ ਵਿੱਚ ਕੇਂਦਰ ਦੇ ਸਾਰੇ ਮੰਤਰਾਲਿਆਂ ਅਤੇ ਵਿਭਾਗਾਂ ਨੂੰ ਸਾਰੀਆਂ ਖਾਲੀ ਸੀਟਾਂ ਲਈ ਉਮੀਦਵਾਰ ਚੁਣਨ ਲਈ ਕਿਹਾ ਸੀ। ਇਸ ਮੁਹਿੰਮ ਤਹਿਤ ਦੇਸ਼ ਭਰ ਵਿੱਚੋਂ ਚੁਣੇ ਗਏ ਨੌਜਵਾਨਾਂ ਨੂੰ ਭਾਰਤ ਸਰਕਾਰ ਦੇ 38 ਮੰਤਰਾਲਿਆਂ ਅਤੇ ਵਿਭਾਗਾਂ ਵਿੱਚ ਨਿਯੁਕਤ ਕੀਤਾ ਜਾਵੇਗਾ। ਨਵੇਂ ਭਰਤੀ ਕੀਤੇ ਮੁਲਾਜ਼ਮ ਵੱਖ-ਵੱਖ ਪੱਧਰਾਂ ‘ਤੇ ਕੇਂਦਰ ਸਰਕਾਰ ‘ਚ ਸ਼ਾਮਲ ਹੋਣਗੇ।

ਰੁਜ਼ਗਾਰ ਦੇ ਕਈ ਨਵੇਂ ਮੌਕੇ ਖੁੱਲ੍ਹ ਰਹੇ ਹਨ : ਪੀਐਮ ਮੋਦੀ

ਇਸ ਦੌਰਾਨ ਪੀਐਮ ਮੋਦੀ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਹੋਇਆ ਕਿਹਾ ਕਿ ਅੱਜ ਦੇਸ਼ ਦਾ ਸਭ ਤੋਂ ਜ਼ਿਆਦਾ ਜ਼ੋਰ ਨੌਜਵਾਨਾਂ ਦੇ ਹੁਨਰ ਵਿਕਾਸ ‘ਤੇ ਹੈ। ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ ਦੇਸ਼ ਦੇ ਉਦਯੋਗਾਂ ਦੀਆਂ ਲੋੜਾਂ ਅਨੁਸਾਰ ਨੌਜਵਾਨਾਂ ਨੂੰ ਸਿਖਲਾਈ ਦੇਣ ਲਈ ਵੱਡੀ ਮੁਹਿੰਮ ਚਲਾਈ ਜਾ ਰਹੀ ਹੈ। ਹੁਣ ਤੱਕ ਸਕਿੱਲ ਇੰਡੀਆ ਮੁਹਿੰਮ ਦੀ ਮਦਦ ਨਾਲ 1.25 ਕਰੋੜ ਤੋਂ ਵੱਧ ਨੌਜਵਾਨਾਂ ਨੂੰ ਸਿਖਲਾਈ ਦਿੱਤੀ ਜਾ ਚੁੱਕੀ ਹੈ। ਦੇਸ਼ ਵਿੱਚ ਰੁਜ਼ਗਾਰ ਦੇ ਕਈ ਨਵੇਂ ਮੌਕੇ ਖੁੱਲ੍ਹ ਰਹੇ ਹਨ। ਦੇਸ਼ ਵਿੱਚ ਮੈਟਰੋ ਕੋਚਾਂ ਤੋਂ ਲੈ ਕੇ ਟ੍ਰੇਨ ਦੇ ਕੋਚ, ਰੱਖਿਆ, ਸਜਾਵਟ, ਨਿਰਯਾਤ ਤੇਜ਼ੀ ਨਾਲ ਵਧ ਰਿਹਾ ਹੈ। ਇਹ ਸਿਰਫ ਇਸ ਲਈ ਸੰਭਵ ਹੈ ਕਿਉਂਕਿ ਭਾਰਤ ਵਿੱਚ ਫੈਕਟਰੀਆਂ ਵਧ ਰਹੀਆਂ ਹਨ ਅਤੇ ਇਸ ਵਿੱਚ ਬਹੁਤ ਸਾਰੇ ਲੋਕ ਕੰਮ ਕਰਦੇ ਸਨ।