ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਵਾਰ ਫਿਰ ਭਾਰਤ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪ੍ਰਤੀ ਆਪਣੀ ਦੋਸਤੀ ਦਾ ਖੁੱਲ੍ਹ ਕੇ ਇਜ਼ਹਾਰ ਕੀਤਾ ਹੈ। ਨਵੀਂ ਦਿੱਲੀ ਸਥਿਤ ਅਮਰੀਕੀ ਦੂਤਾਵਾਸ ਵਿੱਚ ਅਮਰੀਕਾ ਦੇ 250ਵੇਂ ਸੁਤੰਤਰਤਾ ਦਿਵਸ ਦੇ ਮੌਕੇ ‘ਤੇ ਇੱਕ ਸ਼ਾਨਦਾਰ ਸਮਾਰੋਹ ਚੱਲ ਰਿਹਾ ਸੀ, ਜਿਸ ਦੌਰਾਨ ਰਾਸ਼ਟਰਪਤੀ ਟਰੰਪ ਨੇ ਭਾਰਤ ਵਿੱਚ ਅਮਰੀਕੀ ਰਾਜਦੂਤ ਸਰਜੀਓ ਗੋਰ ਨੂੰ ਅਚਾਨਕ ਫ਼ੋਨ ਕਰ ਦਿੱਤਾ।
ਇਸ ਅਣਕਿਆਸੀ ਲਾਈਵ ਕਾਲ ਦੌਰਾਨ ਟਰੰਪ ਨੇ ਕਿਹਾ:
“ਮੈਨੂੰ ਭਾਰਤ ਨਾਲ ਬਹੁਤ ਪਿਆਰ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੇਰੇ ਬਹੁਤ ਕਰੀਬੀ ਦੋਸਤ ਹਨ।” ਮੈਂ ਉਨ੍ਹਾਂ ਦਾ ਵੱਡਾ ਫੈਨ ਆ
ਇਸ ਹਾਈ-ਪ੍ਰੋਫਾਈਲ ਪ੍ਰੋਗਰਾਮ ਵਿੱਚ ਕਈ ਦੇਸ਼ਾਂ ਦੇ ਰਾਜਦੂਤ, ਸੀਨੀਅਰ ਅਧਿਕਾਰੀ, ਦਿੱਗਜ ਕਾਰੋਬਾਰੀ ਅਤੇ ਭਾਰਤੀ-ਅਮਰੀਕੀ ਭਾਈਚਾਰੇ ਦੇ ਮੁੱਖ ਲੋਕ ਮੌਜੂਦ ਸਨ, ਜਿਨ੍ਹਾਂ ਦੇ ਸਾਹਮਣੇ ਦੋਵਾਂ ਦੇਸ਼ਾਂ ਦੇ ਮਜ਼ਬੂਤ ਰਿਸ਼ਤਿਆਂ ਦੀ ਗੂੰਜ ਸੁਣਨ ਨੂੰ ਮਿਲੀ
ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਭਾਰਤ ਨੂੰ ਦੱਸਿਆ ‘ਰਣਨੀਤਕ ਬੁਨਿਆਦ’
ਇਸ ਖਾਸ ਸਮਾਰੋਹ ਵਿੱਚ ਹਿੱਸਾ ਲੈਣ ਲਈ ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਵੀ ਖੁਦ ਨਵੀਂ ਦਿੱਲੀ ਪਹੁੰਚੇ ਹੋਏ ਸਨ। ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਭਾਰਤ-ਅਮਰੀਕਾ ਸਾਂਝੇਦਾਰੀ ਦੀ ਜ਼ੋਰਦਾਰ ਵਕਾਲਤ ਕੀਤੀ।
- ਸਾਂਝੇ ਹਿੱਤ ਤੇ ਕਦਰਾਂ-ਕੀਮਤਾਂ: ਰੂਬੀਓ ਨੇ ਕਿਹਾ ਕਿ ਭਾਰਤ ਉਨ੍ਹਾਂ ਚੋਣਵੇਂ ਦੇਸ਼ਾਂ ਵਿੱਚੋਂ ਇੱਕ ਹੈ, ਜਿਨ੍ਹਾਂ ਨਾਲ ਅਮਰੀਕਾ ਦੀ ਬਹੁਤ ਹੀ ਮਹੱਤਵਪੂਰਨ ਰਣਨੀਤਕ ਸਾਂਝੇਦਾਰੀ ਹੈ। ਸਾਡੀਆਂ ਕਦਰਾਂ-ਕੀਮਤਾਂ ਅਤੇ ਹਿੱਤ ਇੱਕ ਸਮਾਨ ਹਨ।
- ਹਿੰਦ-ਪ੍ਰਸ਼ਾਂਤ (Indo-Pacific) ਰਣਨੀਤੀ: ਅਮਰੀਕੀ ਵਿਦੇਸ਼ ਮੰਤਰੀ ਨੇ ਸਾਫ਼ ਕੀਤਾ ਕਿ ਵਾਸ਼ਿੰਗਟਨ ਭਾਰਤ ਨੂੰ ਆਪਣੀ ਵਿਆਪਕ ਹਿੰਦ-ਪ੍ਰਸ਼ਾਂਤ ਰਣਨੀਤੀ ਦੀ ‘ਬੁਨਿਆਦ’ ਮੰਨਦਾ ਹੈ ਅਤੇ ਅਮਰੀਕਾ ਇਨ੍ਹਾਂ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
- ਵੱਡੇ ਐਲਾਨਾਂ ਦੇ ਸੰਕੇਤ: ਰੂਬੀਓ ਨੇ ਇਸ਼ਾਰਾ ਕੀਤਾ ਕਿ ਆਉਣ ਵਾਲੇ ਮਹੀਨਿਆਂ ਵਿੱਚ ਭਾਰਤ ਅਤੇ ਅਮਰੀਕਾ ਵਿਚਾਲੇ ਕਈ ਵੱਡੇ ਅਤੇ ਅਹਿਮ ਸਮਝੌਤਿਆਂ ਦੇ ਐਲਾਨ ਦੇਖਣ ਨੂੰ ਮਿਲ ਸਕਦੇ ਹਨ