ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੌਜਵਾਨਾਂ ਨੂੰ ਸੋਸ਼ਲ ਮੀਡੀਆ ਤੋਂ ਬਾਹਰ ਆ ਕੇ ਅਸਲ ਭਾਰਤ ਨੂੰ ਦੇਖਣ ਅਤੇ ਸਮਝਣ ਲਈ ਪਿੰਡਾਂ ਦਾ ਦੌਰਾ ਕਰਨ ਲਈ ਪ੍ਰੇਰਿਤ ਕੀਤਾ ਹੈ। ਵਿਕਸਿਤ ਵਾਈਬ੍ਰੈਂਟ ਵਿਲੇਜ’ (VVV) ਪ੍ਰੋਗਰਾਮ ਦਾ ਮੁੱਖ ਮਕਸਦ ਦੇਸ਼ ਦੇ ਨੌਜਵਾਨਾਂ ਨੂੰ ਸਰਹੱਦੀ ਅਤੇ ਪੇਂਡੂ ਇਲਾਕਿਆਂ ਨਾਲ ਜੋੜਨਾ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਕਸਿਤ ਪਿੰਡ ਹੀ ‘ਵਿਕਸਿਤ ਭਾਰਤ’ ਦੀ ਅਸਲ ਨੀਂਹ ਹਨ। ਉਨ੍ਹਾਂ ਦੀ ਸਰਕਾਰ ਨੇ ਸਰਹੱਦੀ ਪਿੰਡਾਂ ਨੂੰ ਦੇਸ਼ ਦੇ “ਆਖਰੀ ਨਹੀਂ, ਸਗੋਂ ਪਹਿਲੇ ਪਿੰਡ” ਮੰਨਿਆ ਹੈ। ਪਿੰਡਾਂ ਦਾ ਇਹ ਦੌਰਾ ਨੌਜਵਾਨਾਂ ਨੂੰ ਆਪਸ ਵਿੱਚ ਅਤੇ ਦੇਸ਼ ਦੀ ਮਿੱਟੀ ਨਾਲ ਜੋੜਨ ਦਾ ਇੱਕ ਵਧੀਆ ਮਾਧਿਅਮ ਹੈ।
ਵਰਚੁਅਲ ਦੁਨੀਆ ਤੋਂ ਬਾਹਰ ਆ ਕੇ ਜ਼ਮੀਨੀ ਹਕੀਕਤ ਨੂੰ ਜਾਣੋ
ਪੀ.ਐੱਮ. ਮੋਦੀ ਨੇ ਕਿਹਾ ਕਿ ਅੱਜ ਦੇ ਨੌਜਵਾਨ ਜ਼ਿਆਦਾਤਰ ਸਮਾਂ ਇੰਸਟਾਗ੍ਰਾਮ ਅਤੇ ਵਰਚੁਅਲ ਮੀਡੀਆ ‘ਤੇ ਬਿਤਾਉਂਦੇ ਹਨ। ਇਸ ਦੀ ਬਜਾਏ, ਉਨ੍ਹਾਂ ਨੂੰ ਹਿਮਾਚਲ ਪ੍ਰਦੇਸ਼, ਉਤਰਾਖੰਡ ਅਤੇ ਲੱਦਾਖ ਵਰਗੇ ਖੇਤਰਾਂ ਦੇ ਪਿੰਡਾਂ ਵਿੱਚ ਜਾਣਾ ਚਾਹੀਦਾ ਹੈ। ਜਦੋਂ ਨੌਜਵਾਨ ਜ਼ਮੀਨੀ ਹਕੀਕਤ ਨਾਲ ਜੁੜਦੇ ਹਨ, ਤਾਂ ਉਨ੍ਹਾਂ ਦੇ ਦਿਲ ਵਿੱਚ ਦੇਸ਼ ਲਈ ਕੁਝ ਕਰਨ ਦਾ ਜਜ਼ਬਾ ਹੋਰ ਮਜ਼ਬੂਤ ਹੁੰਦਾ ਹੈ।