ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੌਜਵਾਨਾਂ ਅਤੇ ਵਿਦਿਆਰਥੀਆਂ ਨਾਲ ਸਿੱਧਾ ਸੰਪਰਕ ਬਣਾਉਣ ਦੀ ਕੋਸ਼ਿਸ਼ ਤੇਜ਼ ਕਰ ਦਿੱਤੀ ਹੈ। ਪਿਛਲੇ 24 ਘੰਟਿਆਂ ਵਿੱਚ ਉਨ੍ਹਾਂ ਨੇ ਦੂਜੀ ਵਾਰ ਇੱਕ ਵੀਡੀਓ ਜਾਰੀ ਕਰਕੇ ਨੌਜਵਾਨਾਂ ਦਾ ਧੰਨਵਾਦ ਕੀਤਾ ਹੈ
PM ਮੋਦੀ ਨੇ ਵੀਡੀਓ ਵਿੱਚ “ਥੈਂਕਯੂ ਫ੍ਰੈਂਡਸ” ਕਹਿ ਕੇ ਨੌਜਵਾਨਾਂ ਨੂੰ ਸੰਬੋਧਨ ਕੀਤਾ ਅਤੇ ਕਿਹਾ ਕਿ ਉਨ੍ਹਾਂ ਵੱਲੋਂ ਦਿੱਤੇ ਗਏ ਸੁਝਾਵਾਂ ਅਤੇ ਪ੍ਰਤੀਕਿਰਿਆਵਾਂ ਲਈ ਉਹ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨਾਲ ਉਨ੍ਹਾਂ ਦਾ ਰਿਸ਼ਤਾ ਹੋਰ ਮਜ਼ਬੂਤ ਅਤੇ ਸਰਗਰਮ ਬਣਦਾ ਰਹੇਗਾ
ਨੌਜਵਾਨਾਂ ਦੇ ਸੁਝਾਵਾਂ ਲਈ PM ਮੋਦੀ ਨੇ ਕੀਤਾ ਧੰਨਵਾਦ
ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਜਾਰੀ ਕੀਤੀ ਗਈ ਵੀਡੀਓ ਨੂੰ ਲੋਕਾਂ ਨੇ ਦੇਖਿਆ ਅਤੇ ਕਈ ਸਕਾਰਾਤਮਕ ਸੁਝਾਅ ਭੇਜੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦਾ ਪਿਆਰ ਅਤੇ ਸਹਿਯੋਗ ਉਨ੍ਹਾਂ ਲਈ ਮਹੱਤਵਪੂਰਨ ਹੈ
PM ਮੋਦੀ ਨੇ ਆਪਣੇ ਵੀਡੀਓ ਦੇ ਕੈਪਸ਼ਨ ਵਿੱਚ ਵੀ ਲਿਖਿਆ ਕਿ ਉਹਨਾਂ ਨੌਜਵਾਨਾਂ ਦਾ ਧੰਨਵਾਦ ਹੈ ਜਿਨ੍ਹਾਂ ਨੇ ਵੀਡੀਓ ਦੇਖ ਕੇ ਆਪਣੇ ਵਿਚਾਰ ਅਤੇ ਸੁਝਾਅ ਸਾਂਝੇ ਕੀਤੇ
ਪੇਪਰ ਲੀਕ ਮਾਮਲੇ ‘ਤੇ ਪਹਿਲਾਂ ਵੀ ਕੀਤਾ ਸੀ ਸੰਬੋਧਨ
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਪੇਪਰ ਲੀਕ ਮਾਮਲੇ ‘ਤੇ ਆਪਣੀ ਗੱਲ ਰੱਖੀ ਸੀ। ਉਨ੍ਹਾਂ ਕਿਹਾ ਸੀ ਕਿ ਪੇਪਰ ਲੀਕ ਲੱਖਾਂ ਵਿਦਿਆਰਥੀਆਂ ਅਤੇ ਮਾਪਿਆਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ।
ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਕਾਰਵਾਈ ਕੀਤੀ ਗਈ ਹੈ ਅਤੇ ਦੋਸ਼ੀਆਂ ਖ਼ਿਲਾਫ਼ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਇਹ ਹੈ ਕਿ ਵਿਦਿਆਰਥੀਆਂ ਦਾ ਸਾਲ ਖਰਾਬ ਨਾ ਹੋਵੇ ਅਤੇ ਪ੍ਰੀਖਿਆ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਪੂਰਾ ਕੀਤਾ ਜਾਵੇ।
ਸੋਸ਼ਲ ਮੀਡੀਆ ਰਾਹੀਂ ਨੌਜਵਾਨਾਂ ਤੱਕ ਪਹੁੰਚ
ਸਿਆਸੀ ਹਲਕਿਆਂ ਵਿੱਚ ਮੰਨਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਹੁਣ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਖਾਸ ਕਰਕੇ ਨੌਜਵਾਨ ਪੀੜ੍ਹੀ ਨਾਲ ਸਿੱਧਾ ਸੰਵਾਦ ਵਧਾ ਰਹੇ ਹਨ।