ਡੇਰਾ ਬੱਲਾਂ ਪਹੁੰਚੇ PM ਮੋਦੀ, ਟੇਕਿਆ ਮੱਥਾ, ਦੇਖੋ LIVE ਵੀਡੀਓ

ਜਲੰਧਰ : ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਪੰਜਾਬ ਦੇ ਦੌਰੇ ‘ਤੇ ਪਹੁੰਚੇ। ਆਦਮਪੁਰ ਹਵਾਈ ਅੱਡੇ ‘ਤੇ ਉਤਰਨ ਤੋਂ ਬਾਅਦ, ਉਹ ਸਿੱਧਾ ਰਵਿਦਾਸੀਆ ਸਮਾਜ ਦੇ ਪ੍ਰਮੁੱਖ ਧਾਰਮਿਕ ਅਸਥਾਨ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ। ਇਹ ਦੌਰਾ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ

ਸੰਤਾਂ ਨਾਲ ਮੁਲਾਕਾਤ: ਡੇਰਾ ਬੱਲਾਂ ਪਹੁੰਚ ਕੇ ਪੀਐਮ ਮੋਦੀ ਨੇ ਸਭ ਤੋਂ ਪਹਿਲਾਂ ਮੰਦਰ ਵਿੱਚ ਮੱਥਾ ਟੇਕਿਆ ਅਤੇ ਉਸ ਤੋਂ ਬਾਅਦ ਡੇਰਾ ਮੁਖੀ ਸੰਤ ਨਿਰੰਜਨ ਦਾਸ ਜੀ ਨਾਲ ਮੁਲਾਕਾਤ ਕੀਤੀ। ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਕੇਂਦਰ ਸਰਕਾਰ ਵੱਲੋਂ ਸੰਤ ਨਿਰੰਜਨ ਦਾਸ ਜੀ ਨੂੰ ਪਦਮ ਸ਼੍ਰੀ ਸਨਮਾਨ ਦੇਣ ਦਾ ਐਲਾਨ ਕੀਤਾ ਗਿਆ ਸੀ। ਇਸ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਨੇ ਉਨ੍ਹਾਂ ਦਾ ਆਸ਼ੀਰਵਾਦ ਲਿਆ ਅਤੇ ਡੇਰੇ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕੰਮਾਂ ਦੀ ਸ਼ਲਾਘਾ ਕੀਤੀ

Watch Video

#RavidasJayanti #deraballan #PmModi