ਦਿੱਲੀ ਧਮਾਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਜਤਾਇਆ ਦੁੱਖ

ਦਿੱਲੀ : PM ਨਰਿੰਦਰ ਮੋਦੀ ਨੇ ਅੱਜ ਸ਼ਾਮ ਦਿੱਲੀ ਦੇ ਲਾਲ ਕਿਲ੍ਹੇ ਦੇ ਨੇੜੇ ਹੋਏ ਧਮਾਕੇ ‘ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਨੇ ਇਸ ਧਮਾਕੇ ਵਿੱਚ ਆਪਣੇ ਪਿਆਰੇ ਗੁਆਏ ਹਨ, ਉਨ੍ਹਾਂ ਦੇ ਪਰਿਵਾਰਾਂ ਨਾਲ ਸੰਵੇਦਨਾ ਪ੍ਰਗਟ ਕਰਦਾ ਹਾਂ। ਜ਼ਖ਼ਮੀਆਂ ਦੀ ਜਲਦੀ ਤੰਦਰੁਸਤੀ ਦੀ ਕਾਮਨਾ ਕਰਦਾ ਹਾਂ। ਪ੍ਰਭਾਵਿਤ ਲੋਕਾਂ ਦੀ ਸਹਾਇਤਾ ਸਰਕਾਰੀ ਅਧਿਕਾਰੀਆਂ ਵੱਲੋਂ ਕੀਤੀ ਜਾ ਰਹੀ ਹੈ।

ਪ੍ਰਧਾਨ ਮੰਤਰੀ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਹੋਰ ਉੱਚ ਅਧਿਕਾਰੀਆਂ ਨਾਲ ਮਿਲ ਕੇ ਪੂਰੀ ਸਥਿਤੀ ਦੀ ਸਮੀਖਿਆ ਕੀਤੀ ਹੈ।

ਤੁਹਾਨੂੰ ਦੱਸਦੀਏ ਕਿ ਇਹ ਧਮਾਕਾ ਸ਼ਾਮ ਲਗਭਗ 6 ਵਜੇ 52 ਮਿੰਟ ‘ਤੇ ਲਾਲ ਕਿਲ੍ਹੇ ਦੇ ਨੇੜੇ ਹੋਇਆ ਸੀ। ਪ੍ਰਾਰੰਭਿਕ ਜਾਂਚ ਮੁਤਾਬਕ, ਇਹ ਇੱਕ ਆਈਈਡੀ ਬਲਾਸਟ ਸੀ ਜਿਸ ਵਿੱਚ ਕੁਝ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋਏ।

ਸੁਰੱਖਿਆ ਏਜੰਸੀਆਂ, ਜਿਸ ਵਿੱਚ NIA ਅਤੇ FSL ਦੀਆਂ ਟੀਮਾਂ ਵੀ ਸ਼ਾਮਲ ਹਨ, ਮੌਕੇ ‘ਤੇ ਜਾਂਚ ਕਰ ਰਹੀਆਂ ਹਨ। ਗ੍ਰਹਿ ਮੰਤਰਾਲਾ ਘਟਨਾ ‘ਤੇ ਨਜ਼ਰ ਰੱਖ ਰਿਹਾ ਹੈ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾ ਰਹੀ ਹੈ

#delhiterrorattack #delhiredfort #latestnews #breakingnews #pmmodiondelhiterrorattack #breakingnewsdelhi #delhiterrorattackupdate