1 ਫਰਵਰੀ ਨੂੰ ਡੇਰਾ ਸੱਚਖੰਡ ਬੱਲਾਂ ਆਉਣਗੇ PM Modi

ਪ੍ਰਧਾਨ ਮੰਤਰੀ ਨਰਿੰਦਰ ਮੋਦੀ 1 ਫਰਵਰੀ ਨੂੰ ਪੰਜਾਬ ਦਾ ਦੌਰਾ ਕਰਨਗੇ। ਇਸ ਦੌਰੇ ਦੌਰਾਨ ਉਹ ਜਲੰਧਰ ਸਥਿਤ ਡੇਰਾ ਸੱਚਖੰਡ ਬੱਲਾ ਵਿਖੇ ਮੱਥਾ ਟੇਕਣਗੇ। ਤੇ ਡੇਰਾ ਮੁੱਖੀ ਸੰਤ ਨਿਰੰਜਨ ਦਾਸ ਨਾਲ਼ ਮੁਲਾਕਾਤ ਵੀ ਕਰਨਗੇ


ਜ਼ਿਕਰਯੋਗ ਹੈ ਕਿ 1 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀ ਜਯੰਤੀ ਵੀ ਮਨਾਈ ਜਾਂਦੀ ਹੈ, ਜਿਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਦਰਸ਼ਨ ਲਈ ਪਹੁੰਚਦੀ ਹੈ। ਪ੍ਰਧਾਨ ਮੰਤਰੀ ਦਾ ਇਹ ਦੌਰਾ ਰਵਿਦਾਸ ਜਯੰਤੀ ਦੇ ਸੰਦਰਭ ਵਿੱਚ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।