ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਜੀ-20 ਸਿਖਰ ਸੰਮੇਲਨ ਦੇ ਪਹਿਲੇ ਸ਼ੈਸਨ ਤੋ ਬਾਅਦ ਇਕ ਦੁਵੱਲੀ ਬੈਠਕ ਕੀਤੀ। ਇਸ ਦੌਰਾਨ ਵਪਾਰਕ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਦੇ ਤਰੀਕਿਆਂ ‘ਤੇ ਚਰਚਾ ਕੀਤੀ ਗਈ।
ਪੀਐਮ ਮੋਦੀ ਨੇ ਮੁਲਾਕਾਤ ਤੋਂ ਬਾਅਦ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਆਪਣੀ ਪੋਸਟ ਵਿੱਚ ਕਿਹਾ, “ਦਿੱਲੀ ਵਿੱਚ ਜੀ-20 ਸੰਮੇਲਨ ਤੋਂ ਇਲਾਵਾ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨਾਲ ਮੁਲਾਕਾਤ ਕਰਨਾ ਬਹੁਤ ਸ਼ਾਨਦਾਰ ਰਿਹਾ। ਅਸੀਂ ਵਪਾਰਕ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਦੇ ਤਰੀਕਿਆਂ ‘ਤੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਅਤੇ ਬ੍ਰਿਟੇਨ ਖੁਸ਼ਹਾਲ ਅਤੇ ਟਿਕਾਊ ਧਰਤੀ ਲਈ ਕੰਮ ਕਰਦੇ ਰਹਿਣਗੇ।