ਸੀ.ਜੇ.ਪੀ. ਦੇ ਵਿਰੋਧ ਪ੍ਰਦਰਸ਼ਨਾਂ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੌਜਵਾਨਾਂ ਦੇ ਭਵਿੱਖ ਨੂੰ ਆਪਣੀ ਪਹਿਲੀ ਤਰਜੀਹ ਦੱਸਿਆ ਹੈ। ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਉਨ੍ਹਾਂ ਐਲਾਨ ਕੀਤਾ ਕਿ ਪੇਪਰ ਲੀਕ ਮਾਮਲਿਆਂ ਦੇ ਦੋਸ਼ੀਆਂ ਨੂੰ ਜਲਦ ਸਜ਼ਾ ਦਿਵਾਉਣ ਲਈ ਫਾਸਟ-ਟਰੈਕ ਅਦਾਲਤਾਂ ਸਥਾਪਤ ਕੀਤੀਆਂ ਜਾਣਗੀਆਂ।
ਪ੍ਰਧਾਨ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਦੇ ਨਿਰਦੇਸ਼ ਦਿੰਦਿਆਂ ਸਪੱਸ਼ਟ ਕੀਤਾ ਕਿ ਵਿਦਿਆਰਥੀਆਂ ਦੇ ਹਿੱਤਾਂ ਦੀ ਰੱਖਿਆ ਲਈ ਸਰਕਾਰ ਵਚਨਬੱਧ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।