ਮੁੰਬਈ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਕਰਦਿਆ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਅਨੁਸਾਰ, ਇਹ ਇੱਕ ਹੋਕਸ ਕਾਲ ਸੀ ਤੇ ਇਸਦੇ ਵੱਲੋ ਜੇਜੇ ਹਸਪਤਾਲ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ।
ਮੁਲਜ਼ਮ ਦਾ ਨਾਮ ਕਾਮਰਾਨ ਖ਼ਾਨ ਦੱਸਿਆ ਜਾ ਰਿਹਾ ਹੈ ਤੇ ਮੁਲਜ਼ਮ ਨੂੰ ਮੁੰਬਈ ਦੇ ਸਾਇਨ ਇਲਾਕੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਵਿਅਕਤੀ ਨੂੰ ਬਦਨਾਮ ਦਾਊਦ ਇਬਰਾਹਿਮ ਗੈਂਗ ਨਾਲ ਜੁੜੇ ਹੋਣ ਦਾ ਦਾਅਵਾ ਵੀ ਕੀਤਾ ਜਾ ਰਿਹਾ ਹੈ।
