77ਵੇਂ ਸੁਤੰਤਰਤਾ ਦਿਵਸ ਦੇ ਮੌਕੇ ‘ਤੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ਤੋਂ ਤਿਰੰਗਾ ਲਹਿਰਾਇਆ ਅਤੇ ਰਾਸ਼ਟਰ ਨੂੰ ਸੰਬੋਧਨ ਕੀਤਾ। ਇਸ ਦੌਰਾਨ ਪੀਐਮ ਮੋਦੀ ਨੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆ ਦੇਸ਼ ਦੇ ਵਿਕਾਸ, ਮਹਿੰਗਾਈ, ਆਰਥਿਕਤਾ, ਮਹਿਲਾ ਸਸ਼ਕਤੀਕਰਨ ਅਤੇ ਪਰਿਵਾਰਵਾਦ ਦੀ ਰਾਜਨੀਤੀ ‘ਤੇ ਚਰਚਾ ਕੀਤੀ।
ਇਸਦੇ ਨਾਲ ਹੀ ਉਨ੍ਹਾਂ ਵਿਸ਼ਵਕਰਮਾ ਯੋਜਨਾ ਦਾ ਵੀ ਐਲਾਨ ਕੀਤਾ। ਉਹਨਾ ਕਿਹਾ ਕਿ ਦੇਸ਼ ਦੀ ਅਰਥਵਿਵਸਥਾ ਅਗਲੇ 5 ਸਾਲਾਂ ‘ਚ ਟਾਪ 3 ‘ਚ ਆ ਜਾਵੇਗੀ ਅਤੇ ਅਗਲੇ ਪੰਜ ਸਾਲ ਬੇਮਿਸਾਲ ਵਿਕਾਸ ਦੇ ਹਨ। ਅਗਲੀ 15 ਅਗਸਤ ਨੂੰ ਇਸ ਲਾਲ ਕਿਲੇ ਤੋਂ ਮੈਂ ਦੇਸ਼ ਦੀਆਂ ਪ੍ਰਾਪਤੀਆਂ ਅਤੇ ਵਿਕਾਸ ਨੂੰ ਤੁਹਾਡੇ ਸਾਹਮਣੇ ਪੇਸ਼ ਕਰਾਂਗਾ। ਪ੍ਰਧਾਨ