ਡਰੱਗ ਕੇਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾ ਅਤੇ ਇੱਕ ਵੱਡਾ ਐਕਸ਼ਨ ਲਿਆ ਹੈ। ਦੱਸਦੀਏ ਕਿ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਪੀਪੀਐਸ ਰਾਜਜੀਤ ਸਿੰਘ ਨੂੰ ਨਾਮਜ਼ਦ ਕਰਕੇ ਨੌਕਰੀ ਤੋਂ ਬਾਹਰ ਕੱਢ ਦਿੱਤਾ ਗਿਆ ਹੈ। ਸੀਲ ਬੰਦ ਲਿਫਾਫਿਆਂ ਨੂੰ ਖੋਲ੍ਹਣ ਤੋਂ ਬਾਅਦ ਪੀਪੀਐਸ ਰਾਜਜੀਤ ਸਿੰਘ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਟਵੀਟ ਕਰ ਲਿਖਿਆ ਹੈ ਕਿ ਨਸ਼ਾ ਤਸਕਰੀ ਵਿੱਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।
