ਜਲੰਧਰ: ਨਿਊ ਰਤਨ ਨਗਰ, ਜਲੰਧਰ ਦੇ ਨਿਵਾਸੀਆਂ ਵਲੋ ਪੁਲਿਸ ਦੇ ਖਿਲ਼ਾਫ ਇਨਸਾਫ ਦੀ ਮੰਗ ਨੂੰ ਲੈ ਕੇ ਥਾਣਾ ਬਸਤੀ ਬਾਬਾ ਖੇਲ ਦੇ ਬਾਹਰ ਧਰਨਾ ਲਗਾ ਦਿਤਾ ਗਿਆ। ਬੀਤੇ ਦਿਨ ਗਆਢੀਆਂ ਵਲੋ ਇੱਕ ਗਰਭਵਤੀ ਮਹਿਲਾ ਦੀ ਕੁੱਟਮਾਰ ਕੀਤੀ ਗਈ ਸੀ ਅਤੇ ਉਸਦੇ ਢਿੱਡ ਵਿਚ ਲੱਤਾਂ ਮਾਰੀਆ ਗਈਆ ਸਨ। ਇਸ ਦੌਰਾਨ ਪਰਿਵਾਰ ਵੱਲੋ ਪੁਲਿਸ ‘ਤੇ ਕਾਰਵਾਈ ਨਾ ਕਰਨ ਦੇ ਦੋਸ਼ ਲਗਾਏ ਗਏ ਹਨ। ਪੀੜਤ ਔਰਤ ਦੇ ਪਤੀ ਸੋਨੂੰ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕੁਝ ਦਿਨ ਪਹਿਲਾਂ ਉਸਦੀ ਅਤੇ ਗੁਆਂਢ ਦੇ ਬੱਚਿਆਂ ਵਿਚਕਾਰ ਲੜਾਈ ਹੋਈ ਸੀ, ਜਦੋਂ ਉਹ ਉਨ੍ਹਾਂ ਨਾਲ ਗੱਲ ਕਰਨ ਗਿਆ ਤਾਂ ਉਨ੍ਹਾਂ ਨੇ ਉਸ ‘ਤੇ ਹਮਲਾ ਕਰ ਦਿੱਤਾ।
ਇਸ ਦੌਰਾਨ ਉਸਦੀ ਗਰਭਵਤੀ ਪਤਨੀ ਦੀ ਵੀ ਕੁੱਟਮਾਰ ਕੀਤੀ ਗਈ। ਜਿਸ ਕਾਰਨ ਉਨ੍ਹਾਂ ਦੇ ਬੱਚੇ ਦੀ ਮੌਤ ਹੋ ਗਈ। ਜਦੋਂ ਉਨ੍ਹਾਂ ਪੁਲਿਸ ਤੋਂ ਇਨਸਾਫ਼ ਦੀ ਮੰਗ ਕੀਤੀ ਤਾਂ ਪੁਲਿਸ ਨੇ ਉਨ੍ਹਾਂ ਦੀ ਕੋਈ ਗੱਲ ਨਹੀਂ ਸੁਣੀ, ਜਿਸ ਕਾਰਨ ਉਹਨਾ ਵੱਲੋ ਇਹ ਧਰਨਾ ਲਗਾਇਆ ਗਿਆ। ਦੂਜੇ ਪਾਸੇ ਥਾਣਾ ਬਸਤੀ ਬਾਵਾ ਖੇਲ ਦੇ ਐਸ.ਐਚ.ਓ. ਰਾਜੇਸ਼ ਠਾਕੁਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਪਹਿਲਾਂ ਮਿਲੀ ਸ਼ਿਕਾਇਤ ‘ਤੇ ਕਾਰਵਾਈ ਕੀਤੀ ਗਈ ਸੀ, ਪਰ ਹੁਣ ਜੋ ਦੁਬਾਰਾ ਸ਼ਿਕਾਇਤ ਆਈ ਹੈ ਤਾਂ ਉਸ ਉੱਪਰ ਵੀ ਕਾਰਵਾਈ ਕੀਤੀ ਜਾਵੇਗੀ। ਗਰਭਵਤੀ ਔਰਤ ਨਾਲ ਜੋ ਵੀ ਕੁੱਟਮਾਰ ਕੀਤੀ ਗਈ ਹੈ, ਉਸ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।