PRTC ਦੀ ਬੱਸ ‘ਤੇ ਜਾਨਲੇਵਾ ਹਮਲਾ, ਤਾੜ-ਤਾੜ ਚਲਾਈਆਂ ਗੋਲੀਆਂ

ਫ਼ਿਰੋਜ਼ਪੁਰ : ਫ਼ਿਰੋਜ਼ਪੁਰ ਵਿੱਚ ਉਸ ਸਮੇਂ ਵੱਡੀ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਮੋਟਰਸਾਈਕਲ ‘ਤੇ ਸਵਾਰ ਤਿੰਨ ਅਣਪਛਾਤੇ ਨੌਜਵਾਨਾਂ ਨੇ PRTC ਦੀ ਇੱਕ ਚਲਦੀ ਬੱਸ ‘ਤੇ ਅਚਾਨਕ ਗੋਲੀਆਂ ਚਲਾ ਦਿੱਤੀਆਂ। ਇਹ ਹਮਲਾ ਉਸ ਵੇਲੇ ਹੋਇਆ ਜਦੋਂ PRTC ਦੀ ਬੱਸ ਲਗਭਗ 25 ਤੋਂ 30 ਯਾਤਰੀਆਂ ਨੂੰ ਲੈ ਕੇ ਫਾਜ਼ਿਲਕਾ ਵੱਲ ਜਾ ਰਹੀ ਸੀ

ਪ੍ਰਾਪਤ ਜਾਣਕਾਰੀ ਅਨੁਸਾਰ, PRTC ਦੀ ਬੱਸ ਜਦੋਂ ਆਪਣੇ ਨਿਰਧਾਰਤ ਰੂਟ ‘ਤੇ ਸੀ, ਤਾਂ ਇੱਕ ਮੋਟਰਸਾਈਕਲ ‘ਤੇ ਸਵਾਰ ਤਿੰਨ ਨੌਜਵਾਨਾਂ ਨੇ ਬੱਸ ਨੂੰ ਘੇਰ ਲਿਆ ਅਤੇ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ। ਚਸ਼ਮਦੀਦਾਂ ਨੇ ਦੱਸਿਆ ਕਿ ਹਮਲਾਵਰਾਂ ਨੇ ਬੱਸ ਦੇ ਅਗਲੇ ਹਿੱਸੇ ਅਤੇ ਖਿੜਕੀਆਂ ਨੂੰ ਨਿਸ਼ਾਨਾ ਬਣਾ ਕੇ ਕਈ ਰਾਊਂਡ ਗੋਲੀਆਂ ਚਲਾਈਆਂ | ਗੋਲੀਬਾਰੀ ਕਾਰਨ ਬੱਸ ਦੇ ਕਈ ਸ਼ੀਸ਼ੇ ਟੁੱਟ ਗਏ

ਅਚਾਨਕ ਹੋਏ ਇਸ ਹਮਲੇ ਨੇ ਬੱਸ ਅੰਦਰ ਹਫੜਾ-ਦਫੜੀ ਮਚਾ ਦਿੱਤੀ। ਬੱਸ ਵਿੱਚ ਸਵਾਰ 25 ਤੋਂ 30 ਯਾਤਰੀ ਗੋਲੀਆਂ ਦੀ ਆਵਾਜ਼ ਸੁਣ ਕੇ ਬੁਰੀ ਤਰ੍ਹਾਂ ਡਰ ਗਏ ਅਤੇ ਆਪਣੀ ਜਾਨ ਬਚਾਉਣ ਲਈ ਸੀਟਾਂ ਦੇ ਹੇਠਾਂ ਲੁਕ ਗਏ। ਗਨੀਮਤ ਇਹ ਰਹੀ ਕਿ ਇਸ ਵੱਡੇ ਹਮਲੇ ਦੌਰਾਨ ਕੋਈ ਵੀ ਯਾਤਰੀ ਜ਼ਖਮੀ ਨਹੀਂ ਹੋਇਆ ਅਤੇ ਸਾਰੇ ਸੁਰੱਖਿਅਤ ਰਹੇ

ਘਟਨਾ ਤੋਂ ਬਾਅਦ ਪੁਲਿਸ ਨੂੰ ਤੁਰੰਤ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਮਲਾਵਰਾਂ ਦੀ ਪਛਾਣ ਅਤੇ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ ਹੈ। ਇਲਾਕੇ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ

#prtcbusnews #ferozpurbreakingnews #prtcbusfiringnews #Prtcbus #RoadwaysBusFiringNews