ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਵਿਧਾਨ ਸਭਾ ਵਿੱਚ ਪੰਜਾਬ ਦਾ 2024-25 ਦਾ ਬਜਟ ਪੇਸ਼ ਕੀਤਾ ਗਿਆ। ਸਾਲ 2024-25 ਲਈ ਇਹ ਬਜਟ 2 ਲੱਖ 4 ਹਜ਼ਾਰ 918 ਕਰੋੜ ਦਾ ਹੈ। ਬਜਟ ਦੋਰਾਨ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਬਜਟ ਵਿਚ ਕੋਈ ਨਵਾਂ ਟੈਕਸ ਨਹੀਂ ਲਾਇਆ ਗਿਆ। ਵਿੱਤ ਮੰਤਰੀ ਵੱਲੋਂ ਸੈਰ ਸਪਾਟਾ ਖੇਤਰ ਲਈ 166 ਕਰੋੜ ਰੁਪਏ ਦਾ ਬਜਟ ਰੱਖਿਆ ਹੈ।
ਇਸ ਦੌਰਾਨ ਵੱਖ-ਵੱਖ ਸਮਾਰਕਾਂ, ਪਾਰਕਾਂ ‘ਤੇ 30 ਕਰੋੜ ਰੁਪਏ ਅਤੇ ਪਿਕਨਿਕਾਂ ‘ਤੇ 30 ਕਰੋੜ ਰੁਪਏ ਖਰਚ ਕੀਤੇ ਜਾਣਗੇ। ਈਕੋ ਟੂਰਿਜ਼ਮ ਗਤੀਵਿਧੀਆਂ ਲਈ ਇੱਕ ਨਵਾਂ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਜਲਦੀ ਹੀ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਵਿੱਚ ਈ-ਬੱਸਾਂ ਚੱਲਣਗੀਆਂ। ਔਰਤਾਂ ਲਈ ਮੁਫ਼ਤ ਬੱਸ ਸੇਵਾ ਜਾਰੀ ਰਹੇਗੀ। ਇਸ ਲਈ 450 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ। ਸਰਕਾਰ ਨੇ ਸੂਬੇ ਦੇ ਲੋਕਾਂ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਲਈ 7780 ਕਰੋੜ ਰੁਪਏ ਦਾ ਬਜਟ ਰੱਖਿਆ ਹੈ।
