ਪੰਜਾਬ ਕੈਬਨਿਟ ਦੀ ਮੀਟਿੰਗ ਖ਼ਤਮ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲਏ ਗਏ ਵੱਡੇ ਫੈਸਲੇ

ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਖ਼ਤਮ ਹੋ ਚੁੱਕੀ ਹੈ। ਇਸ ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਿੱਤ ਵਿੱਚ ਕਈ ਵੱਡੇ ਅਤੇ ਅਹਿਮ ਫੈਸਲੇ ਲਏ ਗਏ ਹਨ

ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ, ਮੀਟਿੰਗ ਵਿੱਚ ਪੰਜਾਬ ਵਿਧਾਨ ਸਭਾ ਦੇ ਆਉਣ ਵਾਲੇ ਮਾਨਸੂਨ ਸੈਸ਼ਨ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਤੈਅ ਯੋਜਨਾ ਮੁਤਾਬਿਕ ਇਹ ਮਾਨਸੂਨ ਸੈਸ਼ਨ 3 ਅਗਸਤ ਤੋਂ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਵਿੱਚ ਜਨਤਕ ਮੁੱਦਿਆਂ ਅਤੇ ਅਹਿਮ ਬਿੱਲਾਂ ਉੱਤੇ ਚਰਚਾ ਕੀਤੀ ਜਾਵੇਗੀ।

ਇਨ੍ਹਾਂ ਸਾਰੇ ਫੈਸਲਿਆਂ ਦੀ ਵਿਸਥਾਰ ਨਾਲ ਜਾਣਕਾਰੀ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 3 ਵਜੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਨਗੇ