ਮੋਹਾਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੋਹਾਲੀ ਵਿਖੇ ਇੱਕ ਅਹਿਮ ਸਮਾਗਮ ਦੌਰਾਨ 2,800 ਨਵੇਂ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪੇ। ਇਸ ਕਦਮ ਨਾਲ ਜਿੱਥੇ ਹਜ਼ਾਰਾਂ ਪਰਿਵਾਰਾਂ ਲਈ ਰੋਜ਼ੀ-ਰੋਟੀ ਦਾ ਨਵਾਂ ਰਾਹ ਖੁੱਲ੍ਹਿਆ ਹੈ, ਉੱਥੇ ਹੀ ਸਰਕਾਰ ਨੇ ਆਪਣੀ ਜਵਾਬਦੇਹੀ ਅਤੇ ਲੋਕ-ਭਲਾਈ ਦੀ ਵਚਨਬੱਧਤਾ ਨੂੰ ਮੁੜ ਦੁਹਰਾਇਆ ਹੈ
“ਇਹ ਸਿਰਫ਼ ਲਾਇਸੈਂਸ ਨਹੀਂ, ਸੇਵਾ ਦਾ ਪਵਿੱਤਰ ਫ਼ਰਜ਼ ਹੈ”
ਨਵੇਂ ਡਿਪੂ ਹੋਲਡਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਲਾਇਸੈਂਸ ਸਿਰਫ਼ ਕਾਗਜ਼ ਦਾ ਟੁਕੜਾ ਨਹੀਂ ਹੈ, ਸਗੋਂ ਇਹ ਲੋਕਾਂ ਦੀ ਸੇਵਾ ਕਰਨ ਦਾ ਇੱਕ ਪਵਿੱਤਰ ਮੌਕਾ ਹੈ। ਉਨ੍ਹਾਂ ਸਮੂਹ ਡਿਪੂ ਹੋਲਡਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਨੂੰ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣ
“ਲੋਕਾਂ ਦਾ ਪੈਸਾ, ਲੋਕਾਂ ਦੀ ਭਲਾਈ ‘ਤੇ”
ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਦਾ ਹਰ ਫ਼ੈਸਲਾ ਸਿਰਫ਼ ਅਤੇ ਸਿਰਫ਼ ਲੋਕਾਂ ਦੀ ਭਲਾਈ ਲਈ ਲਿਆ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰੀ ਖਜ਼ਾਨੇ ਵਿੱਚ ਆਉਣ ਵਾਲਾ ਟੈਕਸ ਦਾ ਹਰ ਇੱਕ ਰੁਪਿਆ ਵਾਪਸ ਲੋਕਾਂ ਦੀਆਂ ਸਹੂਲਤਾਂ ਅਤੇ ਵਿਕਾਸ ਕਾਰਜਾਂ ‘ਤੇ ਹੀ ਖਰਚ ਕੀਤਾ ਜਾ ਰਿਹਾ ਹੈ।
“ਆਓ, ਮਿਲ ਕੇ ਬਣਾਈਏ ਰੰਗਲਾ ਪੰਜਾਬ”
ਸਮਾਗਮ ਦੇ ਅੰਤ ਵਿੱਚ, ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਡਿਪੂ ਹੋਲਡਰਾਂ ਅਤੇ ਪੰਜਾਬ ਵਾਸੀਆਂ ਨੂੰ ਸੱਦਾ ਦਿੱਤਾ ਕਿ ਆਓ, ਸੇਵਾ ਅਤੇ ਇਮਾਨਦਾਰੀ ਦੇ ਰਾਹ ‘ਤੇ ਚੱਲ ਕੇ ਸੂਬੇ ਨੂੰ ਮੁੜ ‘ਰੰਗਲਾ ਪੰਜਾਬ’ ਬਣਾਈਏ
