ਪੰਜਾਬ ਦੀਆਂ 35.5 ਲੱਖ ਹੋਰ ਮਹਿਲਾਵਾਂ ਦੇ ਖਾਤਿਆਂ ’ਚ ਪਹੁੰਚੀ ਸਨਮਾਨ ਰਾਸ਼ੀ, CM ਮਾਨ ਨੇ ਕਿਹਾ- “ਵਾਅਦਾ ਕੀਤਾ ਸੀ, ਪੂਰਾ ਕਰ ਦਿੱਤਾ”

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਇੱਕ ਹੋਰ ਵੱਡਾ ਕਦਮ ਚੁੱਕਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ‘X’ ’ਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 35.5 ਲੱਖ ਹੋਰ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਸਨਮਾਨ ਰਾਸ਼ੀ ਭੇਜ ਦਿੱਤੀ ਗਈ ਹੈ

CM ਮਾਨ ਨੇ ਕਿਹਾ ਕਿ 1 ਜੁਲਾਈ ਨੂੰ 33 ਲੱਖ ਮਹਿਲਾਵਾਂ ਨੂੰ ਰਾਸ਼ੀ ਜਾਰੀ ਕਰਨ ਤੋਂ ਬਾਅਦ ਹੁਣ ਹੋਰ ਲਾਭਪਾਤਰੀਆਂ ਨੂੰ ਵੀ ਇਸ ਯੋਜਨਾ ਦਾ ਲਾਭ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਭੈਣਾਂ ਨੇ ਦੇਰ ਨਾਲ ਫਾਰਮ ਭਰੇ ਹਨ, ਉਨ੍ਹਾਂ ਨੂੰ ਵੀ ਤਿੰਨ ਮਹੀਨਿਆਂ ਦੀ ਇਕੱਠੀ ਰਾਸ਼ੀ ਦਿੱਤੀ ਜਾਵੇਗੀ

ਮੁੱਖ ਮੰਤਰੀ ਨੇ ਕਿਹਾ ਕਿ ਇਹ ਰਕਮ ਮਹਿਲਾਵਾਂ ਨੂੰ ਆਪਣੀਆਂ ਅਤੇ ਆਪਣੇ ਪਰਿਵਾਰ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਵਿੱਚ ਮਦਦ ਕਰੇਗੀ ਅਤੇ ਉਨ੍ਹਾਂ ਨੂੰ ਆਰਥਿਕ ਤੌਰ ’ਤੇ ਹੋਰ ਸਸ਼ਕਤ ਬਣਾਏਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਮਹਿਲਾਵਾਂ ਨੂੰ ਆਤਮ-ਨਿਰਭਰ ਬਣਾਉਣਾ ਹੈ।

ਉਨ੍ਹਾਂ ਆਪਣੇ ਸੰਦੇਸ਼ ਵਿੱਚ ਕਿਹਾ ਕਿ “ਆਮ ਆਦਮੀ ਪਾਰਟੀ ਜੋ ਕਹਿੰਦੀ ਹੈ, ਉਹ ਹਕੀਕਤ ਵਿੱਚ ਲਾਗੂ ਕਰਕੇ ਦਿਖਾਉਂਦੀ ਹੈ।

ਦੱਸਣਯੋਗ ਹੈ ਕਿ ਇਸ ਯੋਜਨਾ ਤਹਿਤ ਯੋਗ ਮਹਿਲਾਵਾਂ ਨੂੰ ਸਿੱਧੀ ਬੈਂਕ ਖਾਤਿਆਂ ਵਿੱਚ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਸਰਕਾਰ ਮੁਤਾਬਕ ਇਸ ਯੋਜਨਾ ਦਾ ਉਦੇਸ਼ ਮਹਿਲਾਵਾਂ ਦੀ ਆਰਥਿਕ ਆਜ਼ਾਦੀ ਅਤੇ ਸਨਮਾਨ ਨੂੰ ਮਜ਼ਬੂਤ ਕਰਨਾ ਹੈ

#BhagwantMann #PunjabGovernment #WomenEmpowerment #PunjabNews #AAPPunjab #MawanDhiyanSatkarYojna