ਕੁੱਝ ਦਿਨ ਪਹਿਲਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਰੋਧੀ ਧਿਰਾਂ ਦੇ ਨੇਤਾਵਾਂ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਗਈ ਸੀ, ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਵਲੋ ਇਹ ਬਹਿਸ ਨਾ ਕਰਨ ਤੋ ਇਨਕਾਰ ਕਰ ਦਿੱਤਾ ਗਿਆ ਕਿਉਕਿ ਸੀਨੀਅਰ ਲੀਡਰ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਅਕਾਲੀ ਦੱਲ ਦਾ ਸਟੈਂਡ ਸਪੱਸ਼ਟ ਕੀਤਾ ਗਿਆ ਹੈ ਅਤੇ ਕਿਸੇ ਵੀ ਓਪਨ ਡਿਬੇਟ ਦਾ ਹਿੱਸਾ ਹੋਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ।
ਜਾਣਕਾਰੀ ਦਿੰਦਿਆ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਕਿਸੇ ਵੀ ਓਪਨ ਡਿਬੇਟ ਦਾ ਹਿੱਸਾ ਨਹੀਂ ਹੋਵੇਗੀ।
