ਭਾਰਤ ਦੀ ਕੋਰੀਆ ‘ਤੇ 8-0 ਨਾਲ ਧਮਾਕੇਦਾਰ ਜਿੱਤ, CM ਮਾਨ ਬੋਲੇ- ਖਿਡਾਰੀਆਂ ਦੇ ਪ੍ਰਦਰਸ਼ਨ ‘ਤੇ ਪੂਰੇ ਦੇਸ਼ ਨੂੰ ਮਾਣ

ਮੋਹਾਲੀ : ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਭਾਰਤੀ ਹਾਕੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਦੱਖਣੀ ਕੋਰੀਆ ਨੂੰ 8-0 ਦੇ ਵੱਡੇ ਫਰਕ ਨਾਲ ਕਰਾਰੀ ਮਾਤ ਦਿੱਤੀ। ਭਾਰਤ ਦੀ ਇਸ ਸ਼ਾਨਦਾਰ ਜਿੱਤ ਨਾਲ ਦੇਸ਼ ਭਰ ਦੇ ਖੇਡ ਪ੍ਰੇਮੀਆਂ ਵਿੱਚ ਖੁਸ਼ੀ ਦੀ ਲਹਿਰ ਹੈ।

ਇਸ ਜਿੱਤ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਖਿਡਾਰੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਆਪਣੀ ਖੁਸ਼ੀ ਸਾਂਝੀ ਕਰਦਿਆਂ ਕਿਹਾ ਕਿ ਭਾਰਤੀ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ‘ਤੇ ਪੂਰੇ ਦੇਸ਼ ਨੂੰ ਮਾਣ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਸੂਬੇ ਵਿੱਚ ਮੁੜ ‘ਰੰਗਲਾ ਪੰਜਾਬ’ ਸਿਰਜਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਭਾਰਤੀ ਹਾਕੀ ਟੀਮ ਦੇ ਸਮੂਹ ਖਿਡਾਰੀਆਂ ਅਤੇ ਦੇਸ਼ ਵਾਸੀਆਂ ਨੂੰ ਇਸ ਵੱਡੀ ਜਿੱਤ ਦੀਆਂ ਮੁਬਾਰਕਾਂ ਦਿੱਤੀਆਂ।

CM ਮਾਨ ਨੇ ਆਪਣੇ ਸੰਦੇਸ਼ ਦੇ ਅਖੀਰ ਵਿੱਚ ‘ਚੱਕਦੇ ਇੰਡੀਆ’ ਕਹਿ ਕੇ ਭਾਰਤੀ ਟੀਮ ਦਾ ਹੌਸਲਾ ਵੀ ਵਧਾਇਆ