ਲੁਧਿਆਣਾ ਪੁਲਿਸ ਨੇ ਸੁਲਝਾਇਆ Triple Murder Case

ਲੁਧਿਆਣਾ: ਪੰਜਾਬ ਦੇ ਲੁਧਿਆਣਾ ਵਿੱਚ ਸ਼ੁੱਕਰਵਾਰ ਨੂੰ ਵਾਪਰੇ ਤੀਹਰੇ ਕਤਲ ਕਾਂਡ ਨੇ ਸਭ ਨੂੰ ਡਰਾ ਦਿੱਤਾ ਹੈ। ਸੂਚਨਾ ਮਿਲਦੇ ਹੀ ਪੁਲਸ ਦੇ ਤੁਰੰਤ ਜਾਂਚ ਸ਼ੁਰੂ ਕਰ ਦਿੱਤੀ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਸ ਸੰਬੰਧੀ ਟਵੀਟ ਕਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਰਨ ਵਾਲਿਆਂ ਵਿੱਚ ਬਜ਼ੁਰਗ ਚਮਨ ਲਾਲ, ਸੁਰਿੰਦਰ ਕੌਰ ਅਤੇ ਬਚਨ ਕੌਰ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੇ ਤਿੰਨਾਂ ਕਤਲਾਂ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਕਾਤਲਾਂ ਨੇ ਸਬੂਤਾਂ ਨੂੰ ਨਸ਼ਟ ਕਰਨ ਅਤੇ ਹਤਿਆ ਨੂੰ ਹਾਦਸੇ ਦਾ ਰੂਪ ਦੇਣ ਦੀ ਪੂਰੀ ਕੋਸ਼ਿਸ਼ ਕੀਤੀ ਸੀ ਪਰ ਉਹ ਨਾਕਾਮ ਰਹੇ। ਦੱਸਿਆ ਜਾ ਰਿਹਾ ਹੈ ਕਿ ਕਤਲ ਕਿਸੀ ਬਾਹਰੀ ਨਹੀਂ ਬਲਕਿ ਗੁਆਂਢੀਆਂ ਨੇ ਕੀਤਾ ਸੀ। ਕੁਝ ਦਿਨ ਪਹਿਲਾਂ ਦੋਹਾਂ ਦਾ ਕਿਸੇ ਗੱਲ ਨੂੰ ਲੈ ਕੇ ਝਗੜਾ ਵੀ ਹੋਇਆ ਸੀ। ਇਸੇ ਰੰਜਿਸ਼ ਵਿੱਚ ਗੁਆਂਢੀਆਂ ਨੇ ਉਨ੍ਹਾਂ ਦਾ ਕਤਲ ਕਰ ਦਿੱਤਾ। ਉਹ ਘਰ ‘ਚ ਵੀ ਲੁੱਟ-ਖੋਹ ਕਰਨਾ ਚਾਹੁੰਦੇ ਸੀ।