ਸਰਦੀ ਦੇ ਮੌਸਮ ਨੂੰ ਦੇਖਦਿਆ ਪੰਜਾਬ ਦੇ ਸਰਕਾਰੀ ਸਕੂਲਾ ਦਾ ਸਮਾਂ ਬਦਲ ਦਿੱਤਾ ਗਿਆ ਹੈ, ਹੁਣ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ, ਸਕੂਲ 1 ਨਵੰਬਰ ਤੋਂ 9 ਵਜੇ ਲੱਗਣਗੇ। ਇਹ ਹੁਕਮ 28 ਫਰਵਰੀ ਤੱਕ ਲਾਗੂ ਰਹਿਣਗੇ।
ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਦੁਪਹਿਰ 3.00 ਵਜੇ ਤਕ ਹੋਵੇਗਾ ਅਤੇ ਮਿਡਲ, ਹਾਈ ਤੇ ਸੀਨੀਅਰ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੋਵੇਗਾ।
