ਚੰਡੀਗੜ੍ਹ: ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਇੱਕ ਅਹਿਮ ਪ੍ਰਸ਼ਾਸਨਿਕ ਫੈਸਲਾ ਲੈਂਦਿਆਂ ਆਮ ਆਦਮੀ ਪਾਰਟੀ (AAP) ਨਾਲ ਸਬੰਧਤ 14 ਆਗੂਆਂ ਨੂੰ ਵੱਖ-ਵੱਖ ਬੋਰਡਾਂ, ਕਾਰਪੋਰੇਸ਼ਨਾਂ ਅਤੇ ਕਮਿਸ਼ਨਾਂ ਦਾ ਚੇਅਰਮੈਨ ਅਤੇ ਵਾਈਸ-ਚੇਅਰਮੈਨ ਨਿਯੁਕਤ ਕੀਤਾ ਹੈ।

ਇਸ ਸਬੰਧੀ ਨਿਯੁਕਤੀਆਂ ਦੇ ਹੁਕਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਕੀਤੇ ਗਏ ਹਨ। ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਇਹ ਨਿਯੁਕਤੀਆਂ ਪ੍ਰਸ਼ਾਸਨਿਕ ਕੰਮਕਾਜ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਕੀਤੀਆਂ ਗਈਆਂ ਹਨ।
