ਸਾਵਧਾਨ! ਪੰਜਾਬ ‘ਚ 60 KM ਦੀ ਰਫ਼ਤਾਰ ਨਾਲ ਦਸਤਕ ਦੇਵੇਗਾ ‘ਤੂਫ਼ਾਨ’

ਚੰਡੀਗੜ੍ਹ, 27 ਜਨਵਰੀ – ਅੱਜ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ, ਜਿਸ ਕਾਰਨ ਕਈ ਇਲਾਕਿਆਂ ਵਿੱਚ ਮੀਂਹ ਦੇ ਨਾਲ ਗੜੇਮਾਰੀ ਵੀ ਦਰਜ ਕੀਤੀ ਗਈ। ਸਵੇਰੇ ਤੋਂ ਸੁੱਕੇ ਮੌਸਮ ਦੇ ਬਾਵਜੂਦ ਦੁਪਹਿਰ ਬਾਅਦ ਆਸਮਾਨ ਵਿੱਚ ਘਨੇ ਬੱਦਲ ਛਾ ਗਏ ਅਤੇ ਕਈ ਜਗ੍ਹਾਂ ਵਰਖਾ ਸ਼ੁਰੂ ਹੋ ਗਈ।

ਚੰਡੀਗੜ੍ਹ ਦੇ ਨਾਲ-ਨਾਲ ਅੰਮ੍ਰਿਤਸਰ, ਮੋਹਾਲੀ, ਮਾਨਸਾ, ਲੁਧਿਆਣਾ ਅਤੇ ਜਲੰਧਰ ਵਿੱਚ ਵੀ ਮੀਂਹ ਪਿਆ। ਇਸ ਤੋਂ ਇਲਾਵਾ ਲੁਧਿਆਣਾ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਸੰਗਰੂਰ ਵਿੱਚ ਮੀਂਹ ਦੇ ਨਾਲ ਗੜੇਮਾਰੀ ਹੋਣ ਦੀ ਵੀ ਖ਼ਬਰ ਹੈ, ਜਿਸ ਨਾਲ ਖੇਤੀਬਾੜੀ ਨੂੰ ਨੁਕਸਾਨ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਟ੍ਰਾਈਸਿਟੀ ਲਈ ਭਾਰੀ ਮੀਂਹ ਅਤੇ ਗੜੇਮਾਰੀ ਦਾ ਅਲਰਟ

ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਵੱਲੋਂ ਟ੍ਰਾਈਸਿਟੀ ਇਲਾਕੇ — ਚੰਡੀਗੜ੍ਹ, ਪੰਚਕੂਲਾ ਅਤੇ ਮੋਹਾਲੀ — ਲਈ ਸ਼ਾਮ 7:45 ਵਜੇ ਤੱਕ ਭਾਰੀ ਮੀਂਹ ਅਤੇ ਗੜੇਮਾਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅਲਰਟ ਜਾਰੀ ਹੋਣ ਤੋਂ ਬਾਅਦ ਹੀ ਇਲਾਕੇ ਵਿੱਚ ਮੀਂਹ ਦੀ ਸ਼ੁਰੂਆਤ ਹੋ ਗਈ।

ਪੂਰੇ ਦਿਨ ਲਈ ORANGE ਅਲਰਟ ਜਾਰੀ

ਮੌਸਮ ਵਿਭਾਗ ਨੇ ਅੱਜ ਲਈ ਪੀਲਾ ਅਲਰਟ ਜਾਰੀ ਕਰਦਿਆਂ ਗਰਜ-ਚਮਕ ਨਾਲ ਮੀਂਹ ਅਤੇ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ

ਲੋਕਾਂ ਲਈ ਜ਼ਰੂਰੀ ਸਾਵਧਾਨੀਆਂ

ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ:

ਦਰੱਖਤਾਂ ਹੇਠ ਖੜ੍ਹੇ ਨਾ ਹੋਣ

ਬਿਜਲੀ ਦੇ ਖੰਭਿਆਂ ਅਤੇ ਤਾਰਾਂ ਤੋਂ ਦੂਰ ਰਹਿਣ

ਬਿਨਾਂ ਲੋੜ ਦੇ ਘਰੋਂ ਬਾਹਰ ਨਾ ਨਿਕਲਣ

ਵਾਹਨ ਚਲਾਉਂਦੇ ਸਮੇਂ ਸਾਵਧਾਨੀ ਵਰਤਣ

ਪ੍ਰਸ਼ਾਸਨ ਵੱਲੋਂ ਵੀ ਹਾਲਾਤਾਂ ‘ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਐਮਰਜੈਂਸੀ ਸੇਵਾਵਾਂ ਨੂੰ ਤਿਆਰ ਰਹਿਣ ਲਈ ਕਿਹਾ ਗਿਆ ਹੈ

#latestnews #breakingnews #punjabweathernews #Punjabweatherupdate #punjabtoofan #toofannews #googleweather #googleweathernews #trendingnews #viralnews #punjabnews