ਪੰਜਾਬ ਤੋਂ ਨੌਜਵਾਨ ਚੰਗੇ ਭਵਿੱਖ ਲਈ ਵਿਦੇਸ਼ ਦੀ ਧਰਤੀ ਤੇ ਜਾਂਦੇ ਹਨ ਤੇ ਉੱਥੇ ਜਾ ਕੇ ਕਈ ਵਾਰ ਉਹਨਾ ਦੇ ਨਾਲ ਹਾਦਸੇ ਵਾਪਰ ਜਾਦੇ ਹਨ। ਅਜਿਹਾ ਹੀ ਇਕ ਹਾਦਸਾ ਵਿਧਾਨ ਸਭਾ ਹਲਕਾ ਮਜੀਠਾ ਦੇ ਪਿੰਡ ਬੁਲਾਰਾ ਦੇ ਨੌਜਵਾਨ ਨਾਲ ਵਾਪਰਿਆ, ਜਿਸਦੀ ਮਾਮੂਲੀ ਬੀਮਾਰੀ ਦੇ ਬਾਅਦ ਮੌਤ ਹੋ ਗਈ। 22 ਸਾਲਾ ਮ੍ਰਿਤਕ ਦੀ ਪਹਿਚਾਣ ਲਕਸ਼ਦੀਪ ਸਿੰਘ ਪੁੱਤਰ ਲਖਵਿੰਦਰ ਸਿੰਘ ਵਜੋਂ ਹੋਈ ਹੈ।
ਉਹ ਇੰਗਲੈਂਡ ਦੇ ਵਿਲਨਹਾਲ ਸ਼ਹਿਰ ਵਿਚ ਰਹਿ ਰਿਹਾ ਸੀ। ਜਾਣਕਾਰੀ ਅਨੁਸਾਰ, ਲਕਸ਼ਦੀਪ ਅਜੇ 20 ਦਿਨ ਪਹਿਲਾਂ ਹੀ ਵਿਦੇਸ਼ ਵਿਚ ਪੜ੍ਹਾਈ ਕਰਨ ਲਈ ਭਾਰਤ ਤੋਂ ਗਿਆ ਸੀ। ਪਰਿਵਾਰ ਵਾਲਿਆਂ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਲਾਸ਼ ਭਾਰਤ ਲਿਆਉਂਣ ਲਈ ਉਹਨਾਂ ਦੀ ਮੱਦਦ ਕੀਤੀ ਜਾਵੇ।
