ਮਾਮਲਾ ਹੁਸ਼ਿਆਰਪੁਰ ਦੇ ਦਸੂਹਾ ਤੋਂ ਸਾਹਮਣੇ ਆਇਆ ਹੈ ਜਿਥੋਂ ਦੇ ਨੌਜਵਾਨ ਦੀ ਅਰਮੀਨੀਆ ਵਿਚ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮੰਗਤ ਰਾਮ ਵਜੋਂ ਹੋਈ ਹੈ। ਉਹ ਅਜੇ 1 ਮਹੀਨਾ ਪਹਿਲਾਂ ਹੀ ਰੋਜੀ-ਰੋਟੀ ਕਮਾਉਣ ਲਈ ਵਿਦੇਸ਼ ਗਿਆ ਸੀ ਤੇ ਉਥੇ ਲੇਬਰ ਦਾ ਕੰਮ ਕਰਦਾ ਸੀ।
ਮੰਗਤ ਰਾਮ ਪਰਿਵਾਰ ਦਾ ਇਕੌਲਤਾ ਪੁੱਤਰ ਸੀ ਤੇ ਘਰ ਦੀ ਸਾਰੀ ਜ਼ਿੰਮੇਵਾਰੀ ਉਸ ਦੇ ਸਿਰ ‘ਤੇ ਹੀ ਸੀ। ਦੱਸ ਦੇਈਏ ਕਿ ਮ੍ਰਿਤਕ ਮੰਗਤ ਰਾਮ ਬਹੁਤ ਹੀ ਗਰੀਬ ਪਰਿਵਾਰ ਤੋਂ ਹੈ ਤੇ ਉਸਦੇ ਪਿਤਾ ਨੇ ਕਰਜ਼ਾ ਲੈ ਕੇ ਉਸ ਨੂੰ ਵਿਦੇਸ਼ ਭੇਜਿਆ ਸੀ। ਪਰਿਵਾਰ ਵਾਲਿਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮੰਗਤ ਰਾਮ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਉਨ੍ਹਾਂ ਦੀ ਮਦਦ ਕੀਤੀ ਜਾਵੇ ਤਾਂ ਜੋ ਉਸਦਾ ਸੰਸਕਾਰ ਧਾਰਮਿਕ ਰੀਤੀ-ਰਿਵਾਜਾਂ ਮੁਤਾਬਕ ਕੀਤਾ ਜਾ ਸਕੇ।
