ਈਡੀ ਨੇ ਮੋਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਦੇ ਸੈਕਟਰ 71 ਸਥਿਤ ਘਰ ‘ਤੇ ਛਾਪਾ ਮਾਰਿਆ ਹੈ। ਇਸਤੋ ਇਲਾਵਾ ਈਡੀ ਵੱਲੋਂ ਅੰਮ੍ਰਿਤਸਰ, ਲੁਧਿਆਣਾ ਅਤੇ ਮੁਹਾਲੀ ਵਿੱਚ ਸ਼ਰਾਬ ਕਾਰੋਬਾਰੀਆਂ ਦੇ ਘਰਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਕੁਲਵੰਤ ਸਿੰਘ ਆਮ ਆਦਮੀ ਪਾਰਟੀ ਦੇ ਮੁਹਾਲੀ ਤੋਂ ਵਿਧਾਇਕ ਹਨ। ਅਧਿਕਾਰੀਆਂ ਵੱਲੋਂ ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ ਕਿ ਇਹ ਛਾਪੇਮਾਰੀ ਕਿਸ ਮਾਮਲੇ ਵਿੱਚ ਕੀਤੀ ਗਈ ਹੈ।
