ਆਪ ਪਾਰਟੀ ਨੇ 1 ਨਵੰਬਰ ਨੂੰ ਵਿਰੋਧੀ ਪਾਰਟੀਆ ਨੂੰ ਹਿੱਸਾ ਲੈਣ ਦੀ ਕੀਤੀ ਅਪੀਲ

ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀਆਂ ਸਾਰੀਆਂ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ 1 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੁਲਾਈ ਗਈ ਬਹਿਸ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਗਈ ਹੈ। ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦੇ ਆਗੂ ਪ੍ਰੈੱਸ ਕਾਨਫਰੰਸ ਕਰਕੇ ਇਸ ਚਰਚਾ ਤੋਂ ਪਿੱਛੇ ਹਟਣ ਦਾ ਬਹਾਨਾ ਬਣਾ ਰਹੇ ਹਨ।

ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇਹ ਬਹਿਸ ਪੰਜਾਬ ਦੇ ਸਾਰੇ ਮੁੱਦਿਆਂ ‘ਤੇ ਕੇਂਦਰਿਤ ਹੋਵੇਗੀ ਜਿਵੇਂ ਕਿ ਮੁੱਖ ਮੰਤਰੀ ਨੇ ਆਪਣੇ ਟਵੀਟ ਵਿੱਚ ਜ਼ਿਕਰ ਕੀਤਾ ਹੈ। ਭਗਵੰਤ ਮਾਨ ਨੇ ਭਾਜਪਾ ਪ੍ਰਧਾਨ ਸੁਨੀਲ ਜਾਖੜ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ,ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਬਹਿਸ ਲਈ ਸਾਂਝੇ ਮੰਚ ‘ਤੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਨਾਲ ਪੰਜਾਬ ਨੂੰ ਲੁੱਟਣ ਵਾਲੇ ਸਾਰੇ ਭ੍ਰਿਸ਼ਟਾਚਾਰੀਆਂ ਦਾ ਪਰਦਾਫਾਸ਼ ਹੋ ਜਾਵੇਗਾ।

Tags :