ਪੰਜਾਬ। ਅੰਮ੍ਰਿਤਸਰ ਦੇ ਭੁੱਲਰ ਐਵੇਨਿਊ ਵਿੱਚ ਕਾਊਂਟਰ ਇੰਟੈਲੀਜੈਂਸ ਦੇ ਇੰਸਪੈਕਟਰ ‘ਤੇ ਗੋਲੀਆਂ ਨਾਲ ਜਾਨਲੇਵਾ ਹਮਲਾ ਕਰਨ ਦੀ ਖਬਰ ਮਿਲੀ ਹੈ। ਪਰ ਖੁਸ਼ਕਿਸਮਤੀ ਨਾਲ ਬੁਲਟ ਪਰੂਫ ਜੈਕੇਟ ਪਹਿਨਣ ਨਾਲ ਇੰਸਪੈਕਟਰ ਦੀ ਜਾਨ ਬਚ ਗਈ। ਜਾਣਕਾਰੀ ਅਨੁਸਾਰ ਇੰਸਪੈਕਟਰ ਫ਼ਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਵਿੱਚ ਤਾਇਨਾਤ ਹੈ।
ਜਦੋ ਉਹਨਾਂ ਤੇ ਹਮਲਾ ਕੀਤਾ ਗਿਆ ਤਾ ਉਦੋ ਉਹ ਕਾਲੋਨੀ ਦੇ ਵਿੱਚ ਸੈਰ ਕਰ ਰਹੇ ਸਨ ਅਤੇ ਥਾਣੇਦਾਰ ਪਰਮਜੀਤ ਸਿੰਘ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਪੀੜਤ ਇੰਸਪੈਕਟਰ ਦਾ ਘਰ ਵੀ ਭੁੱਲਰ ਐਵੇਨਿਊ, ਅੰਮ੍ਰਿਤਸਰ ਵਿੱਚ ਹੈ। ਸੂਤਰਾਂ ਅਨੁਸਾਰ ਪਰਮਜੀਤ ਸਿੰਘ ਨੂੰ ਪਿਛਲੇ ਕਈ ਦਿਨਾਂ ਤੋਂ ਧਮਕੀਆਂ ਦੇ ਫੋਨ ਵੀ ਆ ਰਹੇ ਸਨ।