ਪੰਜਾਬ ਸਰਕਾਰ ਜਲਦ ਹੀ ਮਹਿਲਾਵਾਂ ਨੂੰ ਇੱਕ ਵੱਡਾ ਤੋਹਫਾ ਦੇਣ ਦਾ ਐਲਾਨ ਕਰ ਸਕਦੀ ਹੈ। ਕਿਹਾ ਜਾ ਰਿਹਾ ਹੈ ਕਿ ਜਲਦ ਹੀ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਦੇਣ ਦਾ ਐਲਾਨ ਹੋ ਸਕਦਾ ਹੈ ਤੇ ਇਸ ਦੀਆਂ ਤਿਆਰੀਆਂ ਵੀ ਮੁਕੰਮਲ ਕਰ ਲਈਆਂ ਗਈਆਂ ਹਨ।
ਇਹ ਯੋਜਨਾ 4 ਪੜਾਵਾਂ ਵਿੱਚ ਪੂਰੀ ਕੀਤੀ ਜਾਣੀ ਹੈ, ਜਿਸ ਵਿੱਚ ਲਗਭਗ 80 ਲੱਖ ਔਰਤਾਂ ਨੂੰ ਲਾਭ ਮਿਲੇਗਾ। ਇਸ ਦੇ ਲਈ ਸਰਕਾਰ ਨੇ ਵਿੱਤ ਵਿਭਾਗ ਨੂੰ ਫਾਈਲ ਵੀ ਭੇਜ ਦਿੱਤੀ ਹੈ।