ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਫੇਰੀ ਦੌਰਾਨ ਸੁਰੱਖਿਆ ਵਿੱਚ ਹੋਈ ਕੁਤਾਈ ਨੂੰ ਲੈ ਕੇ ਸਰਕਾਰ ਦੇ ਵੱਲੋ ਵੱਡਾ ਐਕਸ਼ਨ ਲਿਆ ਗਿਆ ਹੈ। ਇਸ ਮਾਮਲੇ ਵਿੱਚ ਕਾਰਵਾਈ ਕਰਦਿਆ ਫਿਰੋਜ਼ਪੁਰ ਦੇ ਤੱਤਕਾਲੀ ਐੱਸਪੀ (ਆਪ੍ਰੇਸ਼ਨ) ਗੁਰਵਿੰਦਰ ਸਿੰਘ ਸਮੇਤ ਸੱਤ ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਡਿਊਟੀ ’ਚ ਕੁਤਾਹੀ ਵਰਤਣ ਦੇ ਦੋਸ਼ ’ਚ ਮੁਅੱਤਲ ਕੀਤੇ ਗਏ ਹੋਰਨਾਂ ਅਧਿਕਾਰੀਆਂ ’ਚ ਦੋ ਡੀਐੱਸਪੀਜ਼, ਤਿੰਨ ਇੰਸਪੈਕਟਰ ਤੇ ਇਕ ਏਐੱਸਆਈ ਸ਼ਾਮਲ ਹਨ। ਬਠਿੰਡਾ ਦੇ ਐਸਪੀ ਗੁਰਬਿੰਦਰ ਸਿੰਘ, ਡੀਐਸਪੀ ਪਰਸਨ ਸਿੰਘ, ਡੀਐਸਪੀ ਜਗਦੀਸ਼ ਕੁਮਾਰ, ਇੰਸਪੈਕਟਰ ਤੇਜਿੰਦਰ ਸਿੰਘ, ਇੰਸਪੈਕਟਰ ਬਲਵਿੰਦਰ ਸਿੰਘ, ਇੰਸਪੈਕਟਰ ਜਤਿੰਦਰ ਸਿੰਘ ਅਤੇ ਏਐਸਆਈ ਰਾਕੇਸ਼ ਕੁਮਾਰ ਨੂੰ 5 ਜਨਵਰੀ, 2022 ਨੂੰ ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਵਿੱਚ ਮੁਅੱਤਲ ਕੀਤਾ ਗਿਆ।
