ਅੰਮ੍ਰਿਤਸਰ : ਅੱਜ ਪੰਜਾਬ ਅਤੇ ਨਜ਼ਦੀਕੀ ਰਾਜਾਂ ਵਿੱਚ ਭਾਰੀ ਭੱਭਾਰ ਮੀਂਹ ਪੈਣ ਦੀ ਭਵਿੱਖਬਾਣੀ ਮੌਸਮ ਵਿਭਾਗ ਵੱਲੋਂ ਕੀਤੀ ਗਈ, ਜਿਸ ਨੂੰ ਲੈਕੇ MLA ਕੁਲਦੀਪ ਧਾਲੀਵਾਲ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਰਾਵੀ ਦਰਿਆ ਨਾਲ ਲੱਗਦੇ ਇਲਾਕਿਆਂ ਦਾ ਜਾਇਜ਼ਾ ਲਿਆ। ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਬਰਸਾਤ ਦੇ ਮੌਸਮ ਦੌਰਾਨ ਡੈਮਾਂ ਤੋਂ ਪਾਣੀ ਛੱਡੇ ਜਾਣ ਕਾਰਨ ਰਾਵੀ ਅਤੇ ਬਿਆਸ ਦਰਿਆਵਾਂ ਦੇ ਪਾਣੀ ਦੇ ਪੱਧਰ ਵਿੱਚ ਕੁਝ ਉਤਾਰ-ਚੜ੍ਹਾਅ ਹੋ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਵੇਲੇ ਦੋਵਾਂ ਦਰਿਆਵਾਂ ਦਾ ਪਾਣੀ ਪੂਰੀ ਤਰ੍ਹਾਂ ਕੰਟਰੋਲ ਵਿੱਚ ਹੈ ਅਤੇ ਆਮ ਤਰ੍ਹਾਂ ਵਗ ਰਿਹਾ ਹੈ। ਹਾਲਾਂਕਿ, ਪਹਾੜੀ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਡੈਮਾਂ ਤੋਂ ਪਾਣੀ ਛੱਡਿਆ ਗਿਆ ਹੈ, ਜਿਸ ਨਾਲ ਪਾਣੀ ਦਾ ਪੱਧਰ ਵਧ ਸਕਦਾ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਮੇਂ ਦੌਰਾਨ ਦਰਿਆ ਪਾਰ ਕਰਨ ਤੋਂ ਬਚਣ ਅਤੇ ਕਿਸਾਨਾਂ ਨਾਲ ਨਾਲ ਪਸ਼ੂਆਂ ਨੂੰ ਵੀ ਦਰਿਆ ਦੇ ਕੰਢਿਆਂ ਜਾਂ ਪਾਣੀ ਦੇ ਨੇੜੇ ਜਾਣ ਤੋਂ ਰੋਕਣ
ਉਨ੍ਹਾਂ ਜਾਣਕਾਰੀ ਦਿੱਤੀ ਕਿ ਰਾਵੀ ਦਰਿਆ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ 21 ਨਦੀਆਂ, ਨਾਲਿਆਂ ਅਤੇ ਛੋਟੇ ਚੋਆਂ ਤੋਂ ਪਾਣੀ ਪ੍ਰਾਪਤ ਹੁੰਦਾ ਹੈ। ਘੋਨੇਵਾਲ ਵਿਖੇ ਇਸਦੇ ਪਾਣੀ ਦੇ ਪੱਧਰ ਦੀ ਨਿਗਰਾਨੀ ਲਈ ਇੱਕ ਗੇਜ ਲਗਾਇਆ ਜਾ ਰਿਹਾ ਹੈ, ਜਦਕਿ ਹੋਰ ਥਾਵਾਂ ‘ਤੇ ਵੀ ਗੇਜ ਲਗਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ। ਮੌਸਮ ਵਿਭਾਗ (IMD) ਮੁਤਾਬਕ ਕਠੂਆ, ਗੁਰਦਾਸਪੁਰ ਅਤੇ ਸਾਂਬਾ ਖੇਤਰਾਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਰਾਵੀ ਦਰਿਆ ਦਾ ਪਾਣੀ ਪੱਧਰ ਵਧ ਸਕਦਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 24×7 ਨਿਗਰਾਨੀ ਲਈ ਪ੍ਰਬੰਧ ਕੀਤੇ ਗਏ ਹਨ ਅਤੇ ਅਧਿਕਾਰੀ ਲਗਾਤਾਰ ਡਿਊਟੀ ‘ਤੇ ਤਾਇਨਾਤ ਹਨ।
ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪੱਧਰ ‘ਤੇ ਹੈਲਪਲਾਈਨ ਨੰਬਰ 0183-2229125 ਅਤੇ ਅਜਨਾਲਾ ਲਈ 01858-245510 ਜਾਰੀ ਕੀਤੇ ਗਏ ਹਨ। ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਲੋਕ ਇਨ੍ਹਾਂ ਨੰਬਰਾਂ ‘ਤੇ ਸੰਪਰਕ ਕਰ ਸਕਦੇ ਹਨ
