CM ਭਗਵੰਤ ਮਾਨ ਨੇ 1746 ਨਵੇਂ ਪੁਲਿਸ ਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ PAP ਗਰਾਊਂਡ ਜਲੰਧਰ ਵਿਖੇ ਪੰਜਾਬ ਪੁਲਿਸ ਵਿੱਚ ਨਵੇਂ ਭਰਤੀ ਹੋਏ 1746 ਨੌਜਵਾਨ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਨਵੇਂ ਭਰਤੀ ਹੋਏ ਜਵਾਨਾਂ ਨੂੰ ਪੰਜਾਬ ਪੁਲਿਸ ਪਰਿਵਾਰ ਵਿੱਚ ਸ਼ਾਮਲ ਹੋਣ ਲਈ ਵਧਾਈ ਦਿੱਤੀ ਅਤੇ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਦਾ ਸੰਦੇਸ਼ ਦਿੱਤਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਦੀ ਚੋਣ ਪੂਰੀ ਤਰ੍ਹਾਂ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਬਿਨਾਂ ਕਿਸੇ ਸਿਫਾਰਿਸ਼ ਅਤੇ ਰਿਸ਼ਵਤ ਦੇ, ਸਿਰਫ਼ ਮੈਰਿਟ ਦੇ ਆਧਾਰ ‘ਤੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ‘ਤੇ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਹੈ।

CM ਮਾਨ ਨੇ ਦੱਸਿਆ ਕਿ ਪਿਛਲੇ ਕਰੀਬ ਢਾਈ ਸਾਲਾਂ ਦੌਰਾਨ ਪੰਜਾਬ ਸਰਕਾਰ ਵੱਲੋਂ 70,840 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, ਜੋ ਕਿ ਰਾਜ ਦੇ ਇਤਿਹਾਸ ਵਿੱਚ ਇੱਕ ਵੱਡੀ ਉਪਲਬਧੀ ਹੈ।

ਉਨ੍ਹਾਂ ਨਵੇਂ ਭਰਤੀ ਹੋਏ ਪੁਲਿਸ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਅਤੇ ਦੇਸ਼ ਦੀ ਸੁਰੱਖਿਆ ਦੀ ਵੱਡੀ ਜ਼ਿੰਮੇਵਾਰੀ ਹੁਣ ਉਨ੍ਹਾਂ ਦੇ ਮੋਢਿਆਂ ‘ਤੇ ਹੈ। ਉਨ੍ਹਾਂ ਉਮੀਦ ਜਤਾਈ ਕਿ ਇਹ ਜਵਾਨ ਆਪਣੀ ਸੇਵਾ ਦੌਰਾਨ ਇਮਾਨਦਾਰੀ, ਅਨੁਸ਼ਾਸਨ ਅਤੇ ਸਮਰਪਣ ਨਾਲ ਕੰਮ ਕਰਨਗੇ।

ਮੁੱਖ ਮੰਤਰੀ ਨੇ ਨਵੇਂ ਨਿਯੁਕਤ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਸ ਨਵੀਂ ਸ਼ੁਰੂਆਤ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਪੰਜਾਬ ਪੁਲਿਸ ਵਿੱਚ ਉਨ੍ਹਾਂ ਦਾ ਸਵਾਗਤ ਹੈ